ਠੱਠੀ ਭਾਈ, 21 ਅਕਤੂਬਰ (ਜਗਰੂਪ ਸਿੰਘ ਮਠਾੜੂ)-ਪਿੰਡ ਸੇਖਾ ਕਲਾਂ ਵਿਖੇ ਸਥਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਵਿਦੇਸ਼ ਰਹਿੰਦੇ ਪ੍ਰਸਿੱਧ ਸਮਾਜ ਸੇਵੀ ਸੁਖਵੀਰ ਸਿੰਘ ਸੁੱਖਾ ਕੈਨੇਡੀਅਨ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸੁਖਵੀਰ ਸਿੰਘ ਸੁੱਖਾ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਅਰਦਾਸ ਕੀਤੀ ਅਤੇ ਸੰਗਤ ਨਾਲ ਮਿਲ ਕੇ ਗੁਰਬਾਣੀ ਦਾ ਆਨੰਦ ਮਾਣਿਆ | ਕਮੇਟੀ ਵਲੋਂ ਉਨ੍ਹਾਂ ਨੂੰ ਸਿਰੋਪਾਉ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਆਗੂ ਹੈੱਡ ਮਾਸਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸੁਖਵੀਰ ਸਿੰਘ ਸੁੱਖਾ ਕੈਨੇਡੀਅਨ ਹਮੇਸ਼ਾ ਪਿੰਡ ਤੇ ਇਲਾਕੇ ਦੇ ਵਿਕਾਸ ਤੇ ਧਾਰਮਿਕ ਕਾਰਜਾਂ ਵਿਚ ਅੱਗੇ ਰਹਿੰਦੇ ਹਨ ਅਤੇ ਉਨ੍ਹਾਂ ਦੀ ਸੇਵਾ ਭਾਵਨਾ ਹੋਰਨਾਂ ਲਈ ਪੇ੍ਰਰਨਾ ਹੈ | ਸੁਖਵੀਰ ਸਿੰਘ ਸੁੱਖਾ ਨੇ ਸਨਮਾਨ ਲਈ ਕਮੇਟੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਆਪਣੇ ਪਿੰਡ ਅਤੇ ਧਾਰਮਿਕ ਅਸਥਾਨਾਂ ਦੀ ਸੇਵਾ ਲਈ ਸਮਰਪਿਤ ਰਹਿਣਗੇ | ਇਸ ਮੌਕੇ ਸਮਾਜ ਸੇਵੀ ਸੁਖਦੇਵ ਸਿੰਘ ਸਿੱਧੂ ਨੂੰ ਵੀ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਕਮੇਟੀ ਦੇ ਪ੍ਰਧਾਨ, ਹੋਰ ਮੈਂਬਰਾਂ ਸਮੇਤ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਰਹੀ |