10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸੜਕ ਹਾਦਸੇ 'ਚ ਸਕੂਟਰੀ ਚਾਲਕ ਦੀ ਮੌਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਬਾਘਾ ਪੁਰਾਣਾ, 21 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ, ਟਿੰਕੂ ਕਾਠਪਾਲ)-ਬੀਤੇ ਦਿਨੀਂ ਇਕ ਸਕੂਟਰੀ ਸਵਾਰ ਵਿਅਕਤੀ ਦੀ ਤੇਜ਼ ਰਫ਼ਤਾਰ ਮਹਿੰਦਰਾ ਪੈਕਅਪ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਬੰਧੀ ਮਿ੍ਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਿਕ ਮਿ੍ਤਕ ਵਿਅਕਤੀ ਲਖਵੀਰ ਸਿੰਘ ਵਾਸੀ ਲੰਗੇਆਣਾ ਨਵਾਂ ਆਪਣੇ ਕਿਸੇ ਕੰਮ ਸਬੰਧੀ ਪਿੰਡ ਲੰਗੇਆਣਾ ਤੋਂ ਬਾਘਾ ਪੁਰਾਣਾ ਸ਼ਹਿਰ ਨੂੰ ਬੈਟਰੀ ਵਾਲੀ ਸਕੂਟਰੀ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਅਤੇ ਸਕੂਟਰੀ ਦੇ ਪਿੱਛੇ ਆ ਰਹੀ ਤੇਜ਼ ਰਫ਼ਤਾਰ ਮਹਿੰਦਰਾ ਪੈਕਅਪ ਗੱਡੀ ਨੇ ਸਕੂਟਰੀ ਚਾਲਕ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਲਖਵੀਰ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਟੱਕਰ ਉਪਰੰਤ ਮਹਿੰਦਰ ਗੱਡੀ ਨੇੜਲੇ ਖਤਾਨਾਂ 'ਚ ਜਾ ਡਿੱਗੀ ਤੇ ਗੱਡੀ ਸਵਾਰ ਚਾਲਕ ਮੌਕੇ 'ਤੇ ਫ਼ਰਾਰ ਹੋ ਗਿਆ | ਇਸ ਘਟਨਾ ਸਬੰਧੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਾ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਸ਼ਹਿਰ ਅੰਦਰ ਦੋ ਕੁਇੰਟਲ ਨਕਲੀ ਦੇਸੀ ਘਿਉ ਕੀਤਾ ਬਰਾਮਦ <br/> ਅਗਲੀ ਖ਼ਬਰ ਪ੍ਰਸ਼ਾਸਨ ਦੀ ਪ੍ਰਚਾਰ ਵੈਨਾਂ ਰਾਹੀਂ ਪਰਾਲੀ ਨਾ ਸਾੜਨ ਦੀ ਜਾਗਰੂਕਤਾ ਮੁਹਿੰਮ ਨੂੰ ਕਿਸਾਨਾਂ ਵਲੋਂ ਦਿੱਤਾ ਜਾ ਰਿਹੈ ਭਰਵ...
Ad Position 24