10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਸਰੀ ਸਕੂਲ ਮੋਗਾ ਵਿਚ ਮਨਾਈ ਗਈ ਦੀਵਾਲੀ ਅਤੇ ਬੰਦੀ ਛੋੜ ਦਿਵਸ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹੀ ਹਿੱਸਾ ਬਲੂਮਿੰਗ ਬਡਜ਼ ਏ.ਬੀ.ਸੀ. ਮੋਨਟੈਸਰੀ ਸਕੂਲ ਵਿਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਦੀਵਾਲੀ ਦੇ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਪਿ੍ੰਸੀਪਲ ਪਰਮਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਦਿਨ ਪ੍ਰਭੂ ਸ੍ਰੀ ਰਾਮ ਚੌਦਾਂ ਸਾਲ ਦਾ ਬਣਵਾਸ ਕੱਟ ਕੇ ਮਾਤਾ ਸੀਤਾ ਅਤੇ ਭਰਾ ਲਕਸ਼ਮਣ ਸਮੇਤ ਅਯੁੱਧਿਆ ਵਾਪਸ ਆਏ ਸਨ | ਸਾਰੇ ਅਯੁੱਧਿਆ ਵਾਸੀਆਂ ਨੇ ਉਨ੍ਹਾਂ ਦੇ ਆਉਣ ਦੀ ਖ਼ੁਸ਼ੀ ਵਿਚ ਦੀਪਮਾਲਾ ਕੀਤੀ | ਇਸ ਦੇ ਨਾਲ ਹੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਹੋ ਕੇ ਅੰਮਿ੍ਤਸਰ ਪੁੱਜੇ ਸਨ | ਇਸ ਲਈ ਇਸ ਦਿਨ ਨੂੰ ਬੰਦੀ ਛੋੜ ਦਿਵਸ ਦੇ ਨਾਂਅ ਨਾਲ ਵੀ ਮਨਾਇਆ ਜਾਂਦਾ ਹੈ | ਉਂਜ ਇਸ ਤਿਉਹਾਰ ਦਾ ਰੁੱਤ ਬਦਲੀ ਨਾਲ ਵੀ ਸਬੰਧ ਹੈ | ਇਸ ਦਿਨ ਤੋਂ ਬਾਅਦ ਸਰਦੀ ਦੀ ਰੁੱਤ ਸ਼ੁਰੂ ਹੋ ਜਾਂਦੀ ਹੈ | ਉਨ੍ਹਾਂ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਕਿਹਾ ਅਤੇ ਪਟਾਕਿਆਂ ਆਦਿ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ | ਸਕੂਲੀ ਵਿਦਿਆਰਥੀਆਂ ਵਲੋਂ ਖ਼ੂਬਸੂਰਤ ਰੰਗੋਲੀ ਤੇ ਦੀਵਾਲੀ ਸਬੰਧਿਤ ਬਹੁਤ ਹੀ ਸੁੰਦਰ ਚਾਰਟ ਅਤੇ ਕਾਰਡ ਬਣਾਏ, ਦੀਵਿਆਂ ਅਤੇ ਮੋਮਬੱਤੀਆਂ ਨੂੰ ਬਹੁਤ ਹੀ ਸੁੰਦਰ ਅਤੇ ਮਨਮੋਹਕ ਢੰਗ ਨਾਲ ਸਜਾਇਆ | ਦੀਵਾਲੀ ਦੇ ਤਿਉਹਾਰ ਨੂੰ ਮਨਾਉਂਦਿਆਂ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਵਲੋਂ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗਰੀਨ ਅਤੇ ਖ਼ੁਸ਼ੀਆਂ ਭਰੀ ਦੀਵਾਲੀ ਦਾ ਸੰਦੇਸ਼ ਦਿੱਤਾ ਅਤੇ ਸਾਰੇ ਸਟਾਫ਼ ਨੂੰ ਮਿਠਾਈ ਅਤੇ ਗਿਫ਼ਟ ਦਿੱਤੇ ਗਏ ਅਤੇ ਨਾਲ ਹੀ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਸੇਖਾ ਕਲਾਂ ਵਲੋਂ ਸਮਾਜ ਸੇਵੀ ਸੁਖਵੀਰ ਸਿੰਘ ਸੁੱਖਾ ਕੈਨੇਡੀਅਨ ਤੇ ਸੁਖਦੇਵ ਸਿੰਘ ਸਿੱਧੂ ਸਨਮ... ਅਗਲੀ ਖ਼ਬਰ ਮੋਗਾ ਵਿਖੇ ਵਿਸ਼ਵਕਰਮਾ ਦਿਵਸ ਅੱਜ ਮਨਾਇਆ ਜਾਵੇਗਾ-ਹਰਮੇਲ ਸਿੰਘ ਡਰੋਲੀ <br/>
Ad Position 24