ਕਿਸ਼ਨਪੁਰਾ ਕਲਾਂ, 21 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰੂ ਘਰ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਤੇ ਅੰਤਿਮ ਵੇਲੇ ਸੰਗਤਾਂ ਵਲੋਂ ਸਰੋਵਰ ਵਿਚ ਇਸ਼ਨਾਨ ਕੀਤਾ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਅੰਗਰੇਜ਼ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਅਤੇ ਕਥਾ ਵਾਚਕ ਭਾਈ ਅਰਜਿੰਦਰ ਸਿੰਘ ਕਾਲਾ ਨੇ ਹੁਕਮਨਾਮੇ ਦੀ ਕਥਾ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ | ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਬੰਦੀ ਛੋੜ ਦਿਵਸ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਅੰਤ ਵਿਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਮਾਨ ਨੇ ਰਾਗੀ ਜਥੇ ਨੂੰ ਗੁਰੂ ਘਰ ਦੀ ਬਖਸਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਆਈਆਂ ਤੇ ਆਈਆ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਪ੍ਰਧਾਨ ਅਜਮੇਰ ਸਿੰਘ ਮਾਨ, ਇਕਬਾਲ ਸਿੰਘ ਮਾਨ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਮਲਕੀਤ ਸਿੰਘ ਮੀਤ ਗ੍ਰੰਥੀ, ਈਸ਼ਵਰ ਸਿੰਘ ਆੜ੍ਹਤੀਆ, ਗੁਰਮੀਤ ਸਿੰਘ ਰਾਜਾ ਮੱਟੂ, ਜਗਤਾਰ ਸਿੰਘ ਸਾਗੂ, ਮਾਸਟਰ ਸੁਦਰਸ਼ਨ ਸਿੰਘ, ਬਾਬਾ ਰਾਮ ਰਤਨ ਸਿੰਘ, ਦਰਸ਼ਨ ਸਿੰਘ ਮਾਨ ਬਲਜਿੰਦਰ ਸਿੰਘ, ਕੁਲਵੰਤ ਸਿੰਘ ਕੰਤਾ,ਜਿੰਦਰ ਸਿੰਘ, ਇਕਬਾਲ ਸਿੰਘ, ਪ੍ਰਧਾਨ ਅਵਤਾਰ ਸਿੰਘ ਮਾਨ, ਹਰਮਿੰਦਰ ਸਿੰਘ,ਜਗਤਾਰ ਸਿੰਘ ਸਾਗੂ, ਸੁਖਦੇਵ ਸਿੰਘ ਧਾਲੀਵਾਲ, ਟੀਟੂ ਚਾਵਲਾ, ਮਿਸਤਰੀ ਸਰਬਨ ਸਿੰਘ ਕਲਸੀ ਸਤਿਨਾਮ ਸਿੰਘ ਕਲਸੀ, ਕਰਨਵੀਰ ਸਿੰਘ ਕਲਸੀ ਆਦਿ ਹਾਜ਼ਰ ਸਨ |