ਕੋਟ ਈਸੇ ਖਾਂ, 21 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦਾ ਨਾਮਵਰ ਆਈ.ਸੀ.ਐਸ.ਈ. ਦਿੱਲੀ ਬੋਰਡ ਤੋ ਮਾਨਤਾ ਪ੍ਰਾਪਤ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਬੱਚਿਆਂ ਨੂੰ ਵਰਲਡ ਕਲਾਸ ਦੀ ਐਜੂਕੇਸ਼ਨ ਦੇ ਰਿਹਾ ਹੈ, ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਦਿਵਸ ਮੌਕੇ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ 'ਚ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਵਜੋਂ ਕਈ ਪ੍ਰੋਗਰਾਮ ਪੇਸ਼ ਕੀਤੇ | ਬੱਚਿਆਂ ਦੁਆਰਾ ਬਣਾਏ ਗਏ ਰੰਗੋਲੀ ਅਤੇ ਵੇਸਟ ਮੈਟੀਰੀਅਲ ਆਰਟ ਬਹੁਤ ਹੀ ਦਿਲ ਖਿਚਵੇਂ ਸਨ | ਪਿ੍ੰਸੀਪਲ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਦੀਵਾਲੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਇਕ ਪਵਿੱਤਰ ਤਿਉਹਾਰ ਹੈ | ਇਸ ਦਿਨ ਭਗਵਾਨ ਸ੍ਰੀ ਰਾਮ 14 ਸਾਲਾਂ ਦਾ ਬਣਵਾਸ ਕੱਟ ਕੇ ਅਤੇ ਰਾਵਣ ਨੂੰ ਮਾਰ ਕੇ ਆਪਣੀ ਪਤਨੀ ਸਮੇਤ ਵਾਪਸ ਅਯੁੱਧਿਆ ਆਏ ਸਨ | ਇਸੇ ਦਿਨ ਹੀ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ 52 ਰਾਜਿਆਂ ਸਮੇਤ ਜਹਾਂਗੀਰ ਦੀ ਕੈਦ ਵਿਚੋਂ ਰਿਹਾ ਹੋ ਕੇ ਆਏ ਸਨ | ਇਸ ਦਿਨ ਦੀ ਯਾਦ ਨੂੰ ਮੁੱਖ ਰੱਖਦਿਆਂ ਹੋਇਆਂ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਚਾਅ ਨਾਲ ਮਨਾਇਆ ਜਾਂਦਾ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਸੁਰਜੀਤ ਸਿੰਘ ਸਿੱਧੂ, ਪ੍ਰਧਾਨ ਡਾ. ਅਨਿਲਜੀਤ ਕੰਬੋਜ, ਵਾਈਸ ਚੇਅਰਮੈਨ ਅਵਤਾਰ ਸਿੰਘ ਸੌਂਦ, ਡਾ. ਚਾਹਤ ਕੰਬੋਜ, ਸਤਨਾਮ ਸਿੰਘ ਸੌਂਦ, ਗੁਰਪ੍ਰੀਤ ਸਿੰਘ ਸਿੱਧੂ ਕੌਂਸਲਰ, ਜੋਗਿੰਦਰ ਸਿੰਘ ਸੌਂਦ, ਜਸਵਿੰਦਰ ਸਿੰਘ ਸਿੱਧੂ, ਸਿਮਰਨਜੀਤ ਸਿੰਘ ਸਿੱਧੂ ਅਤੇ ਪਿ੍ੰਸੀਪਲ ਡਾ. ਅਰਵਿੰਦ ਕੁਮਾਰ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ |