10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਮਨਾਇਆ ਦੀਵਾਲੀ ਦਾ ਤਿਉਹਾਰ ਤੇ ਬੰਦੀ ਛੋੜ ਦਿਵਸ

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਅਤੇ ਬੰਦੀ ਛੋੜ ਦਿਵਸ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਦੀ ਸਭਾ ਦੀ ਸ਼ੁਰੂਆਤ ਬੰਦੀ ਛੋੜ ਦਿਵਸ ਨਾਲ ਸਬੰਧਿਤ ਸ਼ਬਦ ਗਾਇਣ ਨਾਲ ਕੀਤੀ ਗਈ | ਵਿਦਿਆਰਥੀਆਂ ਵਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸੁੰਦਰ ਚਾਰਟ ਅਤੇ ਜਾਣਕਾਰੀ ਨਾਲ ਭਰਪੂਰ ਆਰਟੀਕਲ ਪੇਸ਼ ਕੀਤੇ ਗਏ | ਦੂਸਰੀ, ਚੌਥੀ ਅਤੇ ਛੇਵੀਂ ਕਲਾਸ ਦੀਆਂ ਵਿਦਿਆਰਥਣਾਂ ਵਲੋਂ ਬਹੁਤ ਹੀ ਸੁੰਦਰ ਡਾਂਸ ਪੇਸ਼ ਕੀਤੇ ਗਏ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਬਹੁਤ ਹੀ ਸੁੰਦਰ ਰੰਗੋਲੀਆਂ ਵੀ ਬਣਾਈਆਂ ਗਈਆਂ | ਉਨ੍ਹਾਂ ਦੱਸਿਆ ਕਿ ਜਦੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਪੰਜਾਬ ਵਿਚ ਬਗ਼ਾਵਤ ਨੂੰ ਸ਼ਹਿ ਦੇਣ ਦੇ ਦੋਸ਼ ਵਿਚ ਗਵਾਲੀਅਰ ਦੇ ਕਿਲ੍ਹੇ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਸੀ ਤਾਂ ਗੁਰੂ ਸਾਹਿਬ ਦੇ ਪਹੁੰਚਣ ਨਾਲ ਗਵਾਲੀਅਰ ਦੇ ਕਿਲ੍ਹੇ 'ਚ ਦੋਵੇਂ ਵੇਲੇ ਕੀਰਤਨ ਅਤੇ ਸਤਿਸੰਗ ਹੋਣ ਲੱਗਾ | ਸਾਈ ਮੀਆਂ ਮੀਰ ਵਲੋਂ ਗੁਰੂ ਦੀ ਰਿਹਾਈ ਸਬੰਧੀ ਜਹਾਂਗੀਰ ਨਾਲ ਗੱਲਬਾਤ ਨੂੰ ਕਾਮਯਾਬੀ ਮਿਲੀ ਪਰ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਇਕੱਲਿਆਂ ਕਿਲ੍ਹੇ ਵਿਚੋਂ ਰਿਹਾਅ ਹੋਣਾ ਸਵੀਕਾਰ ਨਾ ਕੀਤਾ | ਗੁਰੂ ਸਾਹਿਬ ਦੀ ਰਹਿਮਤ ਸਦਕਾ ਕਿਲ੍ਹੇ ਵਿਚ ਨਜ਼ਰਬੰਦ 52 ਰਾਜਪੂਤ ਰਾਜਿਆਂ ਨੂੰ ਵੀ ਬੰਦੀਖ਼ਾਨੇ ਤੋਂ ਮੁਕਤੀ ਮਿਲੀ | ਇਸ ਦਿਨ ਤੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਬੰਦੀ ਛੋੜ ਦਾਤਾ ਦੇ ਨਾਂਅ ਨਾਲ ਵੀ ਜਾਣਿਆ ਜਾਣ ਲੱਗਾ | ਰਿਹਾਈ ਤੋਂ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਪੁੱਜੇ, ਤਾਂ ਉਸ ਦਿਨ ਦੀਵਾਲੀ ਦਾ ਦਿਨ ਸੀ | ਇਸ ਲਈ ਗੁਰੂ ਜੀ ਦੇ ਸੁਆਗਤ ਵਿਚ ਸੰਗਤਾਂ ਨੇ ਘਰਾਂ ਵਿਚ ਘਿਉ ਦੇ ਦੀਵੇ ਜਗਾਏ | ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਖ਼ੁਸ਼ੀ ਵਿਚ ਦੀਪਮਾਲਾ ਕੀਤੀ ਗਈ | ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਦੱਸਿਆ ਕਿ ਇਸ ਤਿਉਹਾਰ ਦਾ ਰੁੱਤ ਬਦਲੀ ਨਾਲ ਵੀ ਸਬੰਧ ਹੈ | ਇਸ ਦਿਨ ਤੋਂ ਬਾਅਦ ਗਰਮੀ ਦੀ ਰੁੱਤ ਖ਼ਤਮ ਹੋ ਜਾਂਦੀ ਹੈ ਤੇ ਸਰਦੀ ਦੀ ਰੁੱਤ ਦੀ ਸ਼ੁਰੂਆਤ ਹੋ ਜਾਂਦੀ ਹੈ | ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਦੀਵਾਲੀ ਦੇ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਭਾਰਤ ਮੇਲਿਆਂ ਅਤੇ ਤਿਉਹਾਰਾਂ ਦਾ ਦੇਸ਼ ਅਖਵਾਉਂਦਾ ਹੈ | ਇਨ੍ਹਾਂ ਵਿਚੋਂ ਦੀਵਾਲੀ ਇਕ ਅਜਿਹਾ ਤਿਉਹਾਰ ਹੈ ਜਿਸ ਨੂੰ ਸਭ ਧਰਮਾਂ ਦੇ ਲੋਕ ਇਕੱਠੇ ਹੋ ਕੇ ਮਨਾਉਂਦੇ ਹਨ | ਸਕੂਲ ਚੇਅਰਮੈਨ ਸੰਜੀਵ ਕੁਮਾਰ ਸੈਣੀ ਨੇ ਸਟਾਫ਼ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਬੀ.ਬੀ.ਐਸ. ਗਰੁੱਪ ਇਹ ਕਾਮਨਾ ਕਰਦਾ ਹੈ ਕਿ ਇਹ ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਸੁੱਖ, ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ | ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਵਲੋਂ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗਰੀਨ ਅਤੇ ਖ਼ੁਸ਼ੀਆਂ ਭਰੀ ਦੀਵਾਲੀ ਦਾ ਸੰਦੇਸ਼ ਦਿੱਤਾ ਅਤੇ ਸਾਰੇ ਸਟਾਫ਼ ਨੂੰ ਮਠਿਆਈ ਅਤੇ ਗਿਫ਼ਟ ਦਿੱਤੇ ਗਏ |

Ad Position 22
No active advertisement
ਪਿਛਲੀ ਖ਼ਬਰ ਮੋਗਾ ਪੁਲਿਸ ਨੇ 500 ਗਰਾਮ ਹੈਰੋਇਨ ਸਮੇਤ ਸਮਗਲਰ ਕੀਤਾ ਕਾਬੂ <br/> ਅਗਲੀ ਖ਼ਬਰ ਪਾਥਵੇਅਜ਼ ਨੇ ਧੂਮਧਾਮ ਨਾਲ ਮਨਾਇਆ ਦੀਵਾਲੀ ਤੇ ਬੰਦੀ ਛੋੜ ਦਿਵਸ <br/>
Ad Position 24