ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਤੇ ਸੂਬਾਈ ਆਗੂ ਸੋਹਣ ਸਿੰਘ ਨੇ ਦੱਸਿਆ ਕਿ ਵਿੱਤੀ ਮੰਗਾਂ ਨੂੰ ਲੈ ਕੇ ਜ਼ਿਮਨੀ ਚੋਣ ਦੌਰਾਨ ਤਰਨਤਾਰਨ ਵਿਚ 26 ਅਕਤੂਬਰ ਨੂੰ ਕੀਤੇ ਜਾ ਰਹੇ ਪੰਜਾਬ ਸਰਕਾਰ ਖ਼ਿਲਾਫ਼ ਝੰਡਾ ਮਾਰਚ 'ਚ ਜ਼ਿਲ੍ਹਾ ਮੋਗਾ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਸ਼ਮੂਲੀਅਤ ਕਰਨਗੇ | ਅਧਿਆਪਕ ਆਗੂਆਂ ਦਿਲਬਾਗ ਸਿੰਘ ਬੌਡੇ, ਸੁਰਜੀਤ ਸਿੰਘ ਸਮਰਾਟ, ਗੁਰਮੁਖ ਸਿੰਘ ਤੂਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਵਲੋਂ ਜਾਣਬੁੱਝ ਕੇ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ | ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਤਰਨਤਾਰਨ 'ਚ ਹੋ ਰਹੇ ਝੰਡਾ ਮਾਰਚ ਦੀਆਂ ਵੱਡੇ ਪੱਧਰ 'ਤੇ ਤਿਆਰੀਆਂ ਕਰਨ ਸੰਬੰਧੀ ਐਲੀਮੈਂਟਰੀ ਅਧਿਆਪਕ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ | ਇਸ ਸਮੇਂ ਦਰਸ਼ਨ ਸਿੰਘ ਬੱਧਨੀ, ਲਖਵੀਰ ਸਿੰਘ, ਸੁਸ਼ੀਲ ਕੁਮਾਰ, ਜਸਵੀਰ ਸਿੰਘ, ਬਲਦੇਵ ਰਾਮ, ਬਲਜੀਤ ਸਿੰਘ, ਸਰਬਜੀਤ ਕੌਰ, ਰੁਬਿੰਦਰ ਕੌਰ, ਕਿਰਨ ਲਤਾ, ਸੁਨੀਤਾ ਰਾਣੀ, ਸੁਖਮੰਦਰ ਕੌਰ, ਰਣਜੀਤ ਕੌਰ ਹਾਜ਼ਰ ਸਨ |