18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵਲੋਂ ਭਿ੍ਸ਼ਟਾਚਾਰ ਵਿਰੋਧੀ ਸੈਮੀਨਾਰ

Ad Position 21
No active advertisement
ਅਜੀਤ ਡੈਸਕ 01-11-2025
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਮਨਜੀਤ ਸਿੰਘ ਐਸ.ਐਸ.ਪੀ. ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਰੇਂਜ ਦੀ ਅਗਵਾਈ ਹੇਠ ਦਫ਼ਤਰ ਉਪ ਕਪਤਾਨ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵਲੋਂ 27 ਅਕਤੂਬਰ ਤੋਂ 2 ਨਵੰਬਰ 2025 ਤੱਕ ਭਿ੍ਸ਼ਟਾਚਾਰ ਵਿਰੁੱਧ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਵਲੋਂ ਅੱਜ ਲਾਲਾ ਲਾਜਪਤ ਰਾਏ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਘੱਲ ਕਲਾਂ ਵਿਖੇ ਭਿ੍ਸ਼ਟਾਚਾਰ ਵਿਰੋਧੀ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੌਰਾਨ ਵਿਨੋਦ ਕੁਮਾਰ ਡੀ.ਐਸ.ਪੀ., ਇੰਸਪੈਕਟਰ ਅਮਨਦੀਪ ਸਿੰਘ, ਇੰਸਪੈਕਟਰ ਰਾਜਿੰਦਰ ਸਿੰਘ, ਏ.ਐਸ.ਆਈ. ਗੁਰਜਿੰਦਰ ਸਿੰਘ, ਏ.ਐਸ.ਆਈ. ਗੁਰਮੀਤ ਸਿੰਘ, ਏ.ਐਸ.ਆਈ. ਗੁਰਪ੍ਰੀਤ ਸਿੰਘ, ਹੌਲਦਾਰ ਭਾਰਤ ਭੂਸ਼ਨ ਅਤੇ ਹੌਲਦਾਰ ਹਰਬੇਲ ਸਿੰਘ ਵਲੋਂ ਰਿਸ਼ਵਤਖ਼ੋਰੀ ਵਿਰੁੱਧ ਚੌਕਸੀ ਸਾਡੀ ਸਾਂਝੀ ਜ਼ਿੰਮੇਵਾਰੀ ਦੇ ਨਾਅਰੇ ਹੇਠ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਜਾਰੀ ਕੀਤੇ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਵਟਸਐਪ ਨੰਬਰ 9501-200-200 ਅਤੇ ਵਿਜੀਲੈਂਸ ਬਿਊਰੋ ਦੇ ਟੋਲ-ਫ਼ਰੀ ਨੰਬਰ 1800-1800-1000 ਬਾਰੇ ਵੀ ਜਾਣਕਾਰੀ ਦਿੱਤੀ ਗਈ | ਸੈਮੀਨਾਰ ਵਿਚ ਕਾਲਜ ਦੇ ਵਿਦਿਆਰਥੀਆਂ ਵਲੋਂ ਵੀ ਭਿ੍ਸ਼ਟਾਚਾਰ ਵਿਰੁੱਧ ਭਾਸ਼ਨ ਦਿੱਤੇ ਗਏ ਅਤੇ ਸਾਰਿਆਂ ਨੂੰ ਭਿ੍ਸ਼ਟਾਚਾਰ ਖ਼ਿਲਾਫ਼ ਜਾਗਰੂਕ ਰਹਿਣ ਦੀ ਅਪੀਲ ਕੀਤੀ ਗਈ | ਇਸ ਮੌਕੇ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਰਣਜੀਤ ਸਿੰਘ ਬਰਾੜ, ਕਿ੍ਸ਼ਨ ਕੁਮਾਰ, ਕੇ.ਕੇ. ਕੌੜਾ, ਡਾ. ਨਵਨੀਤ ਨਾਗਪਾਲ ਪਿ੍ੰਸੀਪਲ, ਸੁਖਵਿੰਦਰ ਸਿੰਘ ਹੀਰਾ ਪਿ੍ੰਸੀਪਲ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਸੁਖਜੈਨ ਸਿੰਘ ਰਿਟਾ. ਪਿ੍ੰਸੀਪਲ, ਵਰਿੰਦਰ ਸਿੰਘ, ਰਿਟਾਇਰ ਇੰਸਪੈਕਟਰ ਸੁਰਿੰਦਰ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ 'ਚ ਸਨੀ ਗਿੱਲ ਕਰ ਰਹੇ ਧੰੂਆਂਧਾਰ ਪ੍ਰਚਾਰ ਅਗਲੀ ਖ਼ਬਰ ਕਸਬਾ ਬਰਗਾੜੀ ਵਿਖੇ ਪੁਲੀ ਬਣਨ ਦਾ ਕੰਮ ਮੁੜ ਤੋਂ ਸ਼ੁਰੂ
Ad Position 24