ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ. ਪੀ. ਐਫ. ਕਰਮਚਾਰੀ ਯੂਨੀਅਨ ਸਾਂਝੇ ਤੌਰ 'ਤੇ 2 ਨਵੰਬਰ ਨੂੰ ਤਰਨ ਤਾਰਨ ਵਿਖੇ ਝੰਡਾ ਮਾਰਚ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁਲਾਜ਼ਮ ਤੇ ਲੋਕ ਵਿਰੋਧੀ ਚਿਹਰਾ ਜ਼ਿਮਨੀ ਚੋਣ ਦੌਰਾਨ ਵੋਟਰਾਂ ਦੀ ਕਚਹਿਰੀ ਵਿਚ ਨਸ਼ਰ ਕਰਨਗੇ | ਜ਼ਿਲ੍ਹਾ ਕਨਵੀਨਰ ਜਸਵਿੰਦਰ ਸਿੰਘ ਚੰਨੂਵਾਲਾ ਨੇ ਦੱਸਿਆ ਕਿ ਆਪ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਦੋ ਲੱਖ ਮੁਲਾਜ਼ਮਾਂ ਨੂੰ ਲਿਖਤੀ ਗਾਰੰਟੀ ਦਿੱਤੀ ਸੀ ਕਿ ਪੰਜਾਬ ਵਿਚ 'ਆਪ' ਸਰਕਾਰ ਬਣਦਿਆਂ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ ਪਰ ਪੰਜਾਬ ਸਰਕਾਰ ਦੁਆਰਾ 18 ਨਵੰਬਰ 2022 ਨੂੰ ਦੀਵਾਲੀ ਤੋਂ ਪਹਿਲਾਂ ਕੀਤਾ ਗਿਆ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫ਼ਿਕੇਸ਼ਨ ਲਾਗੂ ਨਹੀਂ ਕੀਤਾ ਗਿਆ ਜਦੋਂ ਕਿ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨੇ ਛੇ ਮਹੀਨੇ ਅੰਦਰ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਕੇ ਆਪਣਾ ਚੋਣ ਵਾਅਦਾ ਇਮਾਨਦਾਰੀ ਨਾਲ ਨਿਭਾਇਆ |