17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਮਨਿਸਟਰੀਅਲ ਯੂਨੀਅਨ ਸਿੱਖਿਆ ਵਿਭਾਗ ਦੀ ਸਬ ਕਮੇਟੀ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 01-11-2025
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਮਨਿਸਟਰੀਅਲ ਯੂਨੀਅਨ ਸਿੱਖਿਆ ਵਿਭਾਗ ਦੀ ਮੀਟਿੰਗ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਦੀ ਅਗਵਾਈ ਵਿਚ ਕੈਬਨਿਟ ਸਬ ਕਮੇਟੀ ਨਾਲ ਹੋਈ ਜਿਸ ਦੀ ਪ੍ਰਧਾਨਗੀ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਗਈ ਅਤੇ ਪ੍ਰਸੋਨਲ ਸਕੱਤਰ ਤੋਂ ਇਲਾਵਾ ਸਿੱਖਿਆ ਸਕੱਤਰ ਸਾਹਿਬਾਨ ਹਾਜ਼ਰ ਹੋਏ | ਮੀਟਿੰਗ ਬਹੁਤ ਸੁਖਾਵੇਂ ਮਾਹੌਲ ਵਿਚ ਹੋਈ ਅਤੇ ਜਥੇਬੰਦੀ ਦੀਆਂ ਸਾਰੀਆਂ ਮੰਗਾਂ ਨੂੰ ਵਿਸਥਾਰ ਪੂਰਵਕ ਸੁਣਿਆ | ਮੀਟਿੰਗ ਵਿਚ ਕੁੱਲ ਪੰਜ ਮੰਗਾਂ 'ਤੇ ਵਿਚਾਰ-ਵਟਾਂਦਰਾ ਹੋਇਆ | ਤਰਸ ਦੇ ਆਧਾਰ 'ਤੇ ਨਿਯੁਕਤ ਕਲਰਕਾਂ ਨੂੰ ਟਾਈਪ ਟੈਸਟ ਤੋਂ ਛੋਟ ਦੇਣ ਅਤੇ ਕੰਪਿਊਟਰ ਟਰੇਨਿੰਗ ਕਰਵਾਉਣ 'ਤੇ ਸਹਿਮਤੀ ਬਣੀ ਜਿਸ ਦਾ ਪੱਤਰ ਜਲਦ ਰਿਲੀਜ਼ ਹੋ ਜਾਵੇਗਾ | ਟੈਟ ਤੋਂ ਬਿਨਾਂ ਪ੍ਰਮੋਸ਼ਨ 'ਤੇ ਸਕੱਤਰ ਵਲੋਂ ਸੁਪਰੀਮ ਕੋਰਟ ਦਾ ਹਵਾਲਾ ਦਿੱਤਾ ਗਿਆ ਪਰ ਜਥੇਬੰਦੀ ਵਲੋਂ ਜ਼ੋਰ ਪਾਇਆ ਗਿਆ ਕਿ ਜਿਸ ਤਰ੍ਹਾਂ ਸਿੱਖਿਆ ਪ੍ਰੋਵਾਈਡਰ ਜਾਂ ਹੋਰ ਅਧਿਆਪਕ ਟੈਟ ਤੋਂ ਬਿਨਾਂ ਪ੍ਰਮੋਟ ਹੋਏ ਹਨ, ਨਾਨ ਟੀਚਿੰਗ ਨੂੰ ਵੀ ਉਸੇ ਤਰ੍ਹਾਂ ਪ੍ਰਮੋਟ ਕੀਤਾ ਜਾਵੇ ਜਿਸ 'ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਰਵਾਈ ਅਰੰਭ ਕੀਤੀ ਜਾਵੇਗੀ | ਪ੍ਰਬੰਧ ਅਫ਼ਸਰ ਦੀ ਪੋਸਟ ਜੋ 2018 ਦੇ ਰੂਲ ਮੁਤਾਬਿਕ ਖ਼ਤਮ ਕਰ ਦਿੱਤੀ ਗਈ ਸੀ, ਮੁੜ ਸੁਰਜੀਤ ਕਰਨ ਦੀ ਸਹਿਮਤੀ ਬਣੀ | ਸੀਨੀਅਰ ਸਹਾਇਕ ਤੋਂ ਸੁਪਰਡੈਂਟ ਦਾ ਤਜਰਬਾ ਜੋ ਕਿ ਅੱਠ ਸਾਲ ਹੈ, ਨੂੰ ਘੱਟ ਤੋਂ ਘੱਟ ਕਰਨ ਦੀ ਸਹਿਮਤੀ ਬਣੀ | ਜੂਨੀਅਰ ਸਹਾਇਕ ਦੀਆਂ ਪ੍ਰਮੋਸ਼ਨਾਂ ਸਬੰਧੀ ਉਨ੍ਹਾਂ ਕਿਹਾ ਕਿ ਛੇਵੇਂ ਪੇ ਕਮਿਸ਼ਨ ਵਿਚ ਇਹ ਬੰਦ ਕਰ ਦਿੱਤੀਆਂ ਗਈਆਂ ਹਨ ਤਾਂ ਜਥੇਬੰਦੀ ਵਲੋਂ ਹੋਰ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਕਰ ਵਿਭਾਗ ਦੀਆਂ ਹੋਈਆਂ ਪ੍ਰਮੋਸ਼ਨ ਲਿਸਟਾਂ ਦਿਖਾਈਆਂ ਗਈਆਂ ਤਾਂ ਵਿੱਤ ਮੰਤਰੀ ਵਲੋਂ ਇਸ ਮੰਗ ਨੂੰ ਪ੍ਰਵਾਨ ਕਰਨ ਦਾ ਭਰੋਸਾ ਦਿੱਤਾ ਅਤੇ ਸਿੱਖਿਆ ਸਕੱਤਰ ਨੂੰ ਜਲਦ ਹੀ ਕਾਰਵਾਈ ਅਰੰਭ ਕਰਨ ਲਈ ਕਿਹਾ | ਇਸ ਮੌਕੇ ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਮੁੱਖ ਸਲਾਹਕਾਰ ਅਨੁਰਿਧ ਮੋਦਗਿਲ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ, ਪਰਮਪਾਲ ਸਿੰਘ ਵਿੱਤ ਸਕੱਤਰ, ਦੀਪਕ ਜੈਨ ਲੁਧਿਆਣਾ, ਸੂਬਾ ਪ੍ਰੈੱਸ ਸਕੱਤਰ ਅਮਨਇੰਦਰ ਸਿੰਘ ਘੁਡਾਣੀ, ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਅਤੇ ਬੱਬਲ ਮੋਗਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਵਲੋਂ 2 ਦਿਨਾਂ ਅਧਿਆਪਕ ਸਿਖਲਾਈ ਵਰਕਸ਼ਾਪ ਦਾ ਸ਼ਾਨਦਾਰ ਉਦਘਾਟਨ ਅਗਲੀ ਖ਼ਬਰ ਲਗਾਤਾਰ ਤਿੰਨ ਸਾਲਾਂ ਤੱਕ ਸਾਲਾਨਾ ਆਮਦਨ 8 ਲੱਖ ਤੋਂ ਥੱਲੇ ਵਾਲੇ ਵਿਅਕਤੀਆਂ ਨੂੰ ਪਛੜੀਆਂ ਸ਼੍ਰੇਣੀਆਂ ਤਹਿਤ ਰਿਜ਼ਰਵੇਸ਼...
Ad Position 24