15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਥਾਣਾ ਨਿਹਾਲ ਸਿੰਘ ਵਾਲਾ ਵਿਖੇ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 01-11-2025
ਨਿਹਾਲ ਸਿੰਘ ਵਾਲਾ, 31 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਨਿਹਾਲ ਸਿੰਘ ਵਾਲਾ ਦੇ ਡੀ. ਐੱਸ. ਪੀ. ਅਨਵਰ ਅਲੀ ਦੀਆਂ ਹਦਾਇਤਾਂ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਪੂਰਨ ਸਿੰਘ ਧਾਲੀਵਾਲ ਅਤੇ ਪੁਲਿਸ ਸਾਂਝ ਕੇਂਦਰ ਦੇ ਇੰਚਾਰਜ ਅਮਰਜੀਤ ਸਿੰਘ ਦੀ ਅਗਵਾਈ ਹੇਠ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਦੇਸ਼ ਦੇ ਲੋਹ ਪੁਰਸ਼ ਵਜੋਂ ਜਾਣੇ ਜਾਂਦੇ ਨੇਤਾ ਸਰਦਾਰ ਵੱਲਭ ਭਾਈ ਪਟੇਲ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਮੌਕੇ ਥਾਣਾ ਨਿਹਾਲ ਸਿੰਘ ਵਾਲਾ ਦੇ ਵਿਜ਼ਟ ਕਰਨ ਪੁੱਜੇ ਕਮਲਾ ਨਹਿਰੂ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਪੂਰਨ ਸਿੰਘ ਧਾਲੀਵਾਲ ਨੇ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਲਭ ਭਾਈ ਪਟੇਲ ਨੇ ਭਾਰਤ ਦੀ ਆਜ਼ਾਦੀ ਦੀ ਲਹਿਰ ਅਤੇ ਬਾਅਦ ਦੇ ਮੁੱਢਲੇ ਦੌਰ 'ਚ ਦੇਸ਼ ਦੇ ਨਿਰਮਾਣ 'ਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ | ਇਸ ਮੌਕੇ ਪੁਲਿਸ ਸਾਂਝ ਕੇਂਦਰ ਦੇ ਇੰਚਾਰਜ ਅਮਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਬਿ੍ਟਿਸ਼ ਸਰਕਾਰ ਖ਼ਿਲਾਫ਼ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਲਈ ਉਨ੍ਹਾਂ ਲੜਾਈ ਲੜੀ ਅਤੇ ਦੇਸ਼ ਦੀ ਏਕਤਾ ਨੂੰ ਸਹੀ ਦਿਸ਼ਾ 'ਚ ਲੈ ਕੇ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ | ਇਸ ਮਹਾਨ ਕੰਮ ਲਈ ਉਨ੍ਹਾਂ ਲੋਹ ਪੁਰਸ਼ ਦਾ ਖ਼ਿਤਾਬ ਵੀ ਦਿੱਤਾ ਗਿਆ | ਇਸ ਮੌਕੇ ਮੁੱਖ ਮੁਨਸ਼ੀ ਗੁਰਤੇਜ ਸਿੰਘ ਬਰਾੜ, ਪੁਲਿਸ ਚੌਕੀ ਦੀਨਾ ਸਾਹਿਬ ਦੇ ਇੰਚਾਰਜ ਰਣਜੀਤ ਸਿੰਘ ਢੀਂਡਸਾ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਮਹਿਲਾ ਪੁਲਿਸ ਕਰਮਚਾਰੀ ਬਲਵਿੰਦਰ ਕੌਰ, ਕਰਮਜੀਤ ਕੌਰ ਤੋਂ ਇਲਾਵਾ ਕਮਲਾ ਨਹਿਰੂ ਸਕੂਲ ਦੇ ਡੀ.ਪੀ. ਗਗਨਦੀਪ ਸਿੰਘ, ਗੋਪਾਲ ਕ੍ਰਿਸ਼ਨ, ਪ੍ਰਵੇਜ਼ ਖ਼ਾਨ, ਮਨਜੀਤ ਸਿੰਘ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਦੇ ਐਨ.ਸੀ.ਸੀ. ਤੇ ਐਨ. ਐਸ. ਐਸ. ਵਲੰਟੀਅਰਜ਼ ਨੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਅਗਲੀ ਖ਼ਬਰ ਮਾਸਟਰ ਸੁਰਿੰਦਰ ਨਾਥ ਯਾਦਗਾਰੀ ਸਾਹਿਤਕ ਸਮਾਗਮ 2 ਭਲਕੇ
Ad Position 24