ਕੋਟ ਈਸੇ ਖਾਂ, 31 ਅਕਤੂਬਰ (ਗੁਰਮੀਤ ਸਿੰਘ ਖਾਲਸਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਚੱਲ ਰਹੇ ਐਨ.ਸੀ.ਸੀ. ਅਤੇ ਐਨ.ਐਸ.ਐਸ. ਯੂਨਿਟ ਦੇ ਅਧੀਨ ਵਿਦਿਆਰਥੀਆਂ ਨੂੰ ਦੇਸ਼ ਪ੍ਰੇਮ, ਅਨੁਸ਼ਾਸਨ ਅਤੇ ਸੇਵਾ ਭਾਵਨਾ ਦੀ ਪੇ੍ਰਰਨਾ ਦਿੱਤੀ ਜਾਂਦੀ ਹੈ | ਇਸੇ ਦੇ ਚੱਲਦਿਆਂ 05 ਪੰਜਾਬ ਬਟਾਲੀਅਨ ਦੇ ਕਮਾਂਡਰ ਕਰਨਲ ਸੁਨੀਲ ਕੁਮਾਰ ਅਤੇ ਐਨ. ਐਸ. ਐਸ. ਦੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਐਨ.ਸੀ.ਸੀ. ਕੈਡਟ ਅਤੇ ਐਨ.ਐਸ.ਐਸ. ਵਲੰਟੀਅਰਜ਼ ਦੁਆਰਾ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਏਕਤਾ ਅਤੇ ਅਖੰਡਤਾ ਦੇ ਸੁਨੇਹੇ ਨਾਲ ਭਾਸ਼ਨ, ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਏਕਤਾ ਸਾਡੀ ਸਭ ਤੋਂ ਵੱਡੀ ਤਾਕਤ ਹੈ ਅਤੇ ਹਰ ਵਿਦਿਆਰਥੀ ਨੂੰ ਚਾਹੀਦਾ ਹੈ ਕਿ ਉਹ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਆਪਣਾ ਯੋਗਦਾਨ ਪਾਏ | ਸਕੂਲ ਪਿ੍ੰਸੀਪਲ ਰਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਏਕਤਾ, ਅਨੁਸ਼ਾਸਨ ਅਤੇ ਭਾਈਚਾਰੇ ਦੀ ਮਹੱਤਤਾ ਨਾਲ ਸੰਬੰਧਿਤ ਵਿਚਾਰ ਸਾਂਝੇ ਕੀਤੇ ਅਤੇ ਰਾਸ਼ਟਰੀ ਏਕਤਾ, ਸੇਵਾ ਭਾਵਨਾ ਅਤੇ ਅਨੁਸ਼ਾਸਨ ਦੇ ਸਿਧਾਂਤਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਐਨ.ਸੀ.ਸੀ., ਏ. ਐਨ. ਓ. ਸਿਮਰਨਜੀਤ ਕੌਰ ਐਨ. ਐਸ. ਐਸ. ਅਫਸਰ ਅਮੀਰ ਸਿੰਘ ਅਤੇ ਸੁਰਿੰਦਰ ਕੌਰ ਵੀ ਹਾਜ਼ਰ ਸਨ |