15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪੀ.ਐਮ. ਸਰਕਾਰੀ ਕੰਨਿਆ ਸਕੂਲ ਬੱਧਨੀ ਕਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਰੈਲੀ ਕੱਢੀ

Ad Position 21
No active advertisement
ਅਜੀਤ ਡੈਸਕ 01-11-2025
ਬੱਧਨੀ ਕਲਾਂ, 31 ਅਕਤੂਬਰ (ਸੰਜੀਵ ਕੋਛੜ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ ਆਸੀਸ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਿਆਲ ਸਿੰਘ ਮਠਾੜੂ ਦੀ ਅਗਵਾਈ ਅਤੇ ਸਕੂਲ ਇੰਚਾਰਜ ਪਿ੍ੰਸੀਪਲ ਅਰਚਨਾ ਗੁਪਤਾ ਦੀ ਰਹਿਨੁਮਾਈ ਹੇਠ ਸਕੂਲ ਦੇ ਵਿਦਿਆਰਥੀਆਂ ਦੁਆਰਾ 'ਯੁੱਧ ਨਸ਼ਿਆਂ ਵਿਰੁੱਧ' ਰੈਲੀ ਕੱਢੀ ਗਈ | ਜਿਸ ਵਿਚ ਸਕੂਲ ਨੋਡਲ ਅਫਸਰ ਯੁੱਧ ਨਸ਼ਿਆਂ ਵਿਰੁੱਧ ਜਸਵੀਰ ਕੌਰ ਲੈਕਚਰਾਰ ਅਰਥ ਸ਼ਾਸਤਰ ਅਤੇ ਰਮਨਦੀਪ ਕੌਰ ਸ.ਸ. ਮਿਸਟੈੱ੍ਰਸ ਦੇ ਪੂਰਨ ਸਹਿਯੋਗ ਨਾਲ ਵਿਦਿਆਰਥੀਆਂ ਨੇ ਜਿੱਥੇ ਸਲੋਗਨ ਰਾਈਟਿੰਗ, ਪੇਂਟਿੰਗ, ਨਾਟਕ ਅਤੇ ਲੇਖ ਰਚਨਾ ਮੁਕਾਬਲਿਆਂ ਵਿਚ ਆਪਣੇ ਵਿਚਾਰਾਂ ਨਾਲ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣੰੂ ਕਰਵਾਇਆ ਉੱਥੇ ਹੀ ਵਿਦਿਆਰਥੀਆਂ ਨੇ ਆਪਣੀ ਰੈਲੀ ਵਿਚ ਨਗਰ ਨਿਵਾਸੀਆਂ ਨੂੰ ਵੀ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੰੂ ਕਰਵਾਇਆ | ਉਨ੍ਹਾਂ ਇਸ ਬੁਰੀ ਅਲਾਮਤ ਤੋਂ ਬਚਣ ਲਈ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ | ਇਸ ਸਮੇਂ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਪੱਧਰ ਦੀਆਂ ਖੇਡਾਂ 'ਚ ਕਰਵਾਈ ਬੱਲੇ-ਬੱਲੇ ਅਗਲੀ ਖ਼ਬਰ ਸਰਾਇਨਾ ਸਿੰਗਲਾ ਨੇ 10 ਮੀਟਰ ਏਅਰ ਰਾਈਫਲ ਸ਼ੂਟਿੰਗ ਸਟੇਟ ਜਿੱਤ ਕੇ ਨਾਂਅ ਕੀਤਾ ਰੌਸ਼ਨ
Ad Position 24