ਕਿਸ਼ਨਪੁਰਾ ਕਲਾਂ, 31 ਅਕਤੂਬਰ (ਅਮੋਲਕ ਸਿੰਘ ਕਲਸੀ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਬਹੁਤ ਅੱਗੇ ਹਨ | ਸਟੇਟ ਪੱਧਰ 'ਤੇ ਹੋ ਰਹੀਆਂ ਖੇਡਾਂ 'ਚ ਵੇਟ ਲਿਫ਼ਟਿੰਗ (ਅੰਡਰ 19) 'ਚ ਸੁਖਮਨਦੀਪ ਸਿੰਘ ਅਤੇ ਅਨਮੋਲਪ੍ਰੀਤ ਸਿੰਘ ਨੇ ਦੂਸਰਾ ਸਥਾਨ ਅਤੇ ਅਰਮਾਨਦੀਪ ਸਿੰਘ ਅਤੇ ਪਰਮਵੀਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ | ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ ਅਤੇ ਪਿ੍ੰਸੀਪਲ ਮਨਦੀਪ ਕੌਰ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਇਸੇ ਤਰ੍ਹਾਂ ਆਪਣੀ ਮਿਹਨਤ ਨੂੰ ਜਾਰੀ ਰੱਖਣਾ ਚਾਹੀਦਾ ਹੈ ਅਤੇ ਪੜ੍ਹਾਈ ਅਤੇ ਖੇਡਾਂ ਵਿਚ ਬਰਾਬਰ-ਬਰਾਬਰ ਧਿਆਨ ਦੇਣਾ ਹੈ | ਇਨ੍ਹਾਂ ਖੇਡਾਂ ਦੀ ਤਿਆਰੀ ਡੀ. ਪੀ. ਮੁਸਕਾਨਪ੍ਰੀਤ ਕੌਰ ਵਲੋਂ ਕਰਵਾਈ ਗਈ | ਇਸ ਮੌਕੇ ਸਮੂਹ ਸਕੂਲ ਸਟਾਫ਼ ਹਾਜ਼ਰ ਸਨ |