15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਪ੍ਰੋਗਰਾਮ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Ad Position 21
No active advertisement
ਅਜੀਤ ਡੈਸਕ 01-11-2025
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਪ੍ਰੋਗਰਾਮ ਅਧੀਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਨੇ ਪ੍ਰਣ ਕਰ ਕੇ ਕੀਤੀ | ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਨੇ ਕਿਸੇ ਵੀ ਕਿਸਮ ਦਾ ਨਸ਼ਾ ਨਾ ਕਰਨ ਦਾ ਪ੍ਰਣ ਲਿਆ ਅਤੇ ਉਨ੍ਹਾਂ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਅਤੇ ਸਮਾਜ ਨੂੰ ਵੀ ਨਸ਼ਿਆਂ ਦੇ ਵਿਰੁੱਧ ਜਾਗਰੂਕ ਕਰਨਗੇ | ਇਸ ਤੋਂ ਬਿਨਾਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ | ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਨੂੰ ਦਰਸਾਉਣ ਦੀ ਵਾਲ (ਦੀਵਾਰ) ਪੇਂਟਿੰਗ ਵੀ ਬਣਾਈ ਜਿਸ ਤੋਂ ਹਰ ਕੋਈ ਪ੍ਰਭਾਵਿਤ ਹੋਇਆ | ਨਸ਼ਿਆਂ ਦੇ ਮਾੜੇ ਨਤੀਜੇ ਨੂੰ ਦਿਖਾਉਂਦਾ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ ਜਿਸ ਨੇ ਨਵੀਂ ਪੀੜ੍ਹੀ ਨੂੰ ਇਕ ਨਸ਼ਾ ਮੁਕਤ ਸਮਾਜ ਸਿਰਜਣ ਦਾ ਸੰਦੇਸ਼ ਦਿੱਤਾ | ਵਿਦਿਆਰਥੀਆਂ ਨੇ ਨਸ਼ਾ ਮੁਕਤ ਭਾਰਤ ਅਭਿਆਨ ਪ੍ਰੋਗਰਾਮ ਦੇ ਪੋਸਟਰ ਮੇਕਿੰਗ ਮੁਕਾਬਲਿਆਂ ਵਿਚ ਵੀ ਭਾਗ ਲਿਆ ਜਿਸ ਵਿਚ ਉਨ੍ਹਾਂ ਨਸ਼ਿਆਂ ਦੀ ਇਸ ਨਾਮੁਰਾਦ ਬਿਮਾਰੀ ਪ੍ਰਤੀ ਜਾਗਰੂਕਤਾ ਨੂੰ ਪੇਸ਼ ਕੀਤਾ | ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਅਨੰਤਦੀਪ ਕੌਰ ਗਿੱਲ ਨੇ ਨਸ਼ਿਆਂ ਤੋਂ ਦੂਰ ਰਹਿਣ ਲਈ ਇਕ ਪ੍ਰੇਰਨਾਦਾਇਕ ਕਵਿਤਾ ਪੇਸ਼ ਕੀਤੀ | ਸਕੂਲ ਦੇ ਪਿ੍ੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪਿ੍ੰਸੀਪਲ ਅਮਨਦੀਪ ਗਿਰਧਰ ਨੇ ਸਾਰੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਸਾਰੇ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਵਿਚ ਭਾਗ ਲੈਣ ਲਈ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵੈਦਿਕ ਹਿੰਦੀ ਭਾਸ਼ਨ ਪ੍ਰਤੀਯੋਗਤਾ 'ਚ ਮਾਰੀ ਬਾਜ਼ੀ ਅਗਲੀ ਖ਼ਬਰ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਪੱਧਰ ਦੀਆਂ ਖੇਡਾਂ 'ਚ ਕਰਵਾਈ ਬੱਲੇ-ਬੱਲੇ
Ad Position 24