15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਗੁਰਦੁਆਰਾ ਕਲਗ਼ੀਧਰ ਦਸਮੇਸ਼ ਨਗਰ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 01-11-2025
ਮੋਗਾ, 31 ਅਕਤੂਬਰ (ਸੁਰਿੰਦਰਪਾਲ ਸਿੰਘ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਥਾਨਕ ਸ਼ਹਿਰ ਦੇ ਗੁਰਦੁਆਰਾ ਕਲਗ਼ੀਧਰ ਦਸਮੇਸ਼ ਨਗਰ ਅੰਮਿ੍ਤਸਰ ਰੋਡ ਤੋਂ ਅਲੌਕਿਕ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕਰਨੈਲ ਸਿੰਘ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਬੇਨਤੀ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ | ਨਗਰ ਕੀਰਤਨ 'ਚ ਅਜਵਿੰਦਰ ਸਿੰਘ ਨੈਸਲੇ, ਜਥੇਦਾਰ ਅਮਰੀਕ ਸਿੰਘ, ਤਰਲੋਚਨ ਸਿੰਘ, ਗੁਰਬਚਨ ਸਿੰਘ, ਸੁਰਜੀਤ ਸਿੰਘ ਮੱਲ੍ਹੀ ਨੇ ਬਤੌਰ ਪੰਜ ਪਿਆਰਿਆਂ ਵਜੋਂ ਸੇਵਾ ਨਿਭਾਈ | ਨਗਰ ਕੀਰਤਨ ਅੱਗੇ ਸੁੱਖ ਬੈਂਡ ਕਲਿਆਣ ਵਾਲੇ, ਗਲੋਰੀਅਸ ਸਕੂਲ ਤੇ ਦਸਮੇਸ਼ ਹਾਈ ਸਕੂਲ ਦੇ ਬੱਚੇ ਬੈਂਡ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ ਉੱਥੇ ਬਾਬਾ ਫ਼ਤਹਿ ਸਿੰਘ ਗਤਕਾ ਪਾਰਟੀ ਧੱਲੇਕੇ ਵਾਲਿਆਂ ਦੇ ਨੌਜਵਾਨਾਂ ਨੇ ਗਤਕੇ ਦੇ ਸ਼ਾਨਦਾਰ ਜੌਹਰ ਦਿਖਾਏ | ਨਗਰ ਕੀਰਤਨ ਦੌਰਾਨ ਦਸਮੇਸ਼ ਨਗਰ ਦੀਆਂ ਬੀਬੀਆਂ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਕੀਰਤਨੀ ਜਥੇ, ਗਿਆਨੀ ਨਿਰਮਲ ਸਿੰਘ ਨੂਰ ਦੇ ਰਾਗੀ ਜਥੇ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਉੱਥੇ ਕਵੀਸ਼ਰੀ ਜਥਾ ਗਿਆਨੀ ਗੁਰਬਚਨ ਸਿੰਘ ਸ਼ੇਰਪੁਰੀ ਤੇ ਕਵੀਸ਼ਰੀ ਜਥਾ ਬੀਬੀ ਗੁਰਮੀਤ ਕੌਰ ਮੋਗਾ ਦੇ ਜਥਿਆਂ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸਿੱਖ ਇਤਿਹਾਸ 'ਤੇ ਵਿਸਥਾਰ ਸਹਿਤ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਜ਼ੋਰ ਦਿੱਤਾ | ਨਗਰ ਕੀਰਤਨ ਗੁਰਦੁਆਰਾ ਕਲਗ਼ੀਧਰ ਦਸਮੇਸ਼ ਨਗਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਆ ਕੇ ਅਰਦਾਸ ਬੇਨਤੀ ਕਰਨ ਉਪਰੰਤ ਸਮਾਪਤ ਹੋਇਆ | ਨਗਰ ਕੀਰਤਨ ਦੇ ਸਾਰੇ ਰਸਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦੀ ਪੜਾਅ ਦਰ ਪੜਾਅ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾ ਕੇ ਸੇਵਾ ਕੀਤੀ ਗਈ | ਨਗਰ ਕੀਰਤਨ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲਿਆਂ ਨੇ ਜਿੱਥੇ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਉੱਥੇ ਉਨ੍ਹਾਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸੁੱਚਾ ਸਿੰਘ, ਜਗਤਾਰ ਸਿੰਘ, ਹਰਦਿਆਲ ਸਿੰਘ ਸੇਖਾ, ਗੁਰਮੇਲ ਸਿੰਘ, ਡਾ. ਹਰਜੀਤ ਸਿੰਘ, ਜਸਵੀਰ ਸਿੰਘ, ਰਮਨਦੀਪ ਸਿੰਘ, ਅਮਰ ਸਿੰਘ, ਮੰਗਾ ਸਿੰਘ, ਜਸਵਿੰਦਰ ਸਿੰਘ, ਹਰਭਗਵਾਨ ਸਿੰਘ, ਰਣਵੀਰ ਸਿੰਘ, ਦਲਜੀਤ ਸਿੰਘ, ਮਾਸਟਰ ਕਰਨੈਲ ਸਿੰਘ, ਪ੍ਰੀਤਮ ਸਿੰਘ, ਡਾ. ਹਰਨੇਕ ਸਿੰਘ, ਕੁਲਦੀਪ ਸਿੰਘ, ਸੁਰੈਨ ਸਿੰਘ, ਹਰਮੇਲ ਸਿੰਘ, ਪ੍ਰੇਮ ਸਿੰਘ, ਜਥੇਦਾਰ ਸਤਨਾਮ ਸਿੰਘ, ਜਗਦੀਪ ਸਿੰਘ, ਬਲਦੇਵ ਸਿੰਘ, ਸਾਹਿਬ ਸਿੰਘ, ਸੁਖਦੇਵ ਸਿੰਘ, ਸੋਹਣ ਸਿੰਘ, ਸੁਰਜੀਤ ਸਿੰਘ ਮੱਲ੍ਹੀ, ਜਸਵੀਰ ਸਿੰਘ ਵਾਲੀਆ, ਅੰਗਰੇਜ਼ ਸਿੰਘ ਜ਼ੀਰਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬੀ. ਆਰ. ਸੀ. ਕਾਨਵੈਂਟ ਦੀ ਵਿਦਿਆਰਥਣ ਨੇ ਅੰਤਰ ਸਕੂਲ ਵੈਦਿਕ ਭਾਸ਼ਨ ਮੁਕਾਬਲੇ 'ਚ ਪ੍ਰਸੰਸਾ ਪੁਰਸਕਾਰ ਹਾਸਿਲ ਕੀਤਾ ਅਗਲੀ ਖ਼ਬਰ ਸਵ: ਇੰਦਰਾ ਗਾਂਧੀ ਨੂੰ ਡਾ. ਮਾਲਤੀ ਥਾਪਰ ਵਲੋਂ ਸ਼ਰਧਾਂਜਲੀ ਭੇਟ
Ad Position 24