15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਬੀ. ਆਰ. ਸੀ. ਕਾਨਵੈਂਟ ਦੀ ਵਿਦਿਆਰਥਣ ਨੇ ਅੰਤਰ ਸਕੂਲ ਵੈਦਿਕ ਭਾਸ਼ਨ ਮੁਕਾਬਲੇ 'ਚ ਪ੍ਰਸੰਸਾ ਪੁਰਸਕਾਰ ਹਾਸਿਲ ਕੀਤਾ

Ad Position 21
No active advertisement
ਅਜੀਤ ਡੈਸਕ 01-11-2025
ਸਮਾਧ ਭਾਈ, 31 ਅਕਤੂਬਰ (ਜਗਰੂਪ ਸਿੰਘ ਸਰੋਆ)-ਸਕੂਲਾਂ ਤੇ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਅੰਦਰ ਛੁਪੀਆਂ ਕਲਾਵਾਂ ਨੂੰ ਬਾਹਰ ਲਿਆਉਣ ਦੀ ਇਸ ਲੜੀ ਅਧੀਨ ਵੇਦ ਪ੍ਰਚਾਰ ਮੰਡਲ ਲੁਧਿਆਣਾ ਵਲੋਂ ਅੰਤਰ ਸਕੂਲ ਵੈਦਿਕ ਭਾਸ਼ਨ ਮੁਕਾਬਲੇ ਕਰਾਏ | ਮੁਕਾਬਲਿਆਂ ਵਿਚ ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਦੀ ਗਿਆਰ੍ਹਵੀਂ (ਕਮਰਸ) ਜਮਾਤ ਦੀ ਵਿਦਿਆਰਥਣ ਰਾਜਬੀਰ ਕੌਰ ਨੇ ਪ੍ਰਸੰਸਾ ਪੁਰਸਕਾਰ ਪ੍ਰਾਪਤ ਕੀਤਾ | ਇਸ ਸਮੇਂ ਸਕੂਲ ਪਿ੍ੰਸੀਪਲ ਸ੍ਰੀਮਤੀ ਕਿਰਨਾ ਰਾਣੀ ਨੇ ਦੱਸਿਆ ਕਿ ਪਿ੍ੰਸੀਪਲ ਡਾ. ਨੀਨਾ ਅਨੇਜਾ ਐਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਦੀ ਪ੍ਰਧਾਨਗੀ ਹੇਠ ਹੋਈ ਇਨ੍ਹਾਂ ਮੁਕਾਬਲਿਆਂ 'ਚ ਸ਼੍ਰੀਮਤੀ ਚਾਰੂ ਮਿਤਾ (ਪੀ.ਸੀ.ਐਸ., ਵਧੀਕ ਡਿਪਟੀ ਕਮਿਸ਼ਨਰ, ਮੋਗਾ) ਅਤੇ ਸ੍ਰੀਮਤੀ ਮਾਲਵਿਕਾ ਸੂਦ ਸੱਚਰ (ਐਮ.ਡੀ. ਸੂਦ ਚੈਰਿਟੀ ਫਾਊਾਡੇਸ਼ਨ ਪੰਜਾਬ) ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਸਨ ਅਤੇ ਉਨ੍ਹਾਂ ਨੇ ਜੇਤੂਆਂ ਦੀ ਹੌਸਲਾ ਅਫਜ਼ਾਈ ਕੀਤੀ | ਉਨ੍ਹਾਂ ਆਪਣੇ ਸਕੂਲ ਦੀ ਰਾਜਬੀਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਰ ਵਿਦਿਆਰਥੀ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਆਪਣੀ ਕਲਾ ਨੂੰ ਨਿਖਾਰਨ | ਸਕੂਲ ਚੇਅਰਮੈਨ ਲਾਭ ਸਿੰਘ ਖੋਖਰ ਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਕਿਹਾ ਕਿ ਬੱਚਿਆਂ ਅੰਦਰ ਬਹੁਤ ਸਾਰੀਆਂ ਕਲਾਵਾਂ ਹੁੰਦੀਆਂ ਹਨ, ਜਿਨ੍ਹਾਂ ਨੂੰ ਇਕ ਚੰਗਾ ਅਧਿਆਪਕ ਪਹਿਚਾਣ ਕੇ ਬੱਚੇ ਦੀ ਯੋਗ ਅਗਵਾਈ ਕਰਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਦੀ ਵੱਡੀ ਜਿੱਤ ਲਈ ਲੋਕ ਮਨ ਬਣਾ ਚੁੱਕੇ-ਇਯਾਲੀ, ਬਰਾੜ ਅਗਲੀ ਖ਼ਬਰ ਗੁਰਦੁਆਰਾ ਕਲਗ਼ੀਧਰ ਦਸਮੇਸ਼ ਨਗਰ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24