ਫ਼ਤਿਹਗੜ੍ਹ ਪੰਜਤੂਰ, 31 ਅਕਤੂਬਰ (ਜਸਵਿੰਦਰ ਸਿੰਘ ਪੋਪਲੀ)-ਤਰਨ ਤਾਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ 'ਚ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਸਾਬਕਾ ਵਿਧਾਇਕ ਹਲਕਾ ਧਰਮਕੋਟ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਵਲੋਂ ਆਪਣੇ ਸਾਥੀ ਸਹਿਤ ਚੋਣ ਪ੍ਰਚਾਰ ਲਗਾਤਾਰ ਜਾਰੀ ਹੈ | ਕਾਂਗਰਸ ਪਾਰਟੀ ਹਾਈਕਮਾਨ ਵਲੋਂ ਲਗਾਈ ਗਈ ਡਿਊਟੀ ਨੂੰ ਨਿਭਾਉਂਦੇ ਹੋਏ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਅੱਜ ਡੋਰ-ਟੂ-ਡੋਰ ਜਾ ਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ 'ਚ ਵੋਟ ਮੰਗੇ ਜਾ ਰਹੇ ਹਨ | ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਲੋਹਗੜ੍ਹ ਨੇ ਕਿਹਾ ਕਿ ਹਲਕਾ ਤਰਨ ਤਾਰਨ ਵਾਸੀ 'ਆਪ' ਸਰਕਾਰ ਦੇ ਝੂਠੇ ਵਾਅਦਿਆਂ ਤੋਂ ਤੰਗ ਆਂ ਚੁੱਕੇ ਹਨ ਅਤੇ ਉਨ੍ਹਾਂ ਵਲੋਂ ਕਰਨਬੀਰ ਸਿੰਘ ਬੁਰਜ ਦੇ ਹੱਕ 'ਚ ਭੁਗਤਣ ਦਾ ਮਨ ਬਣਾ ਲਿਆ ਹੈ | ਇਸ ਸਮੇਂ ਸੁਬੇਗ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਤਰਨਤਾਰਨ, ਨਿਰਵੈਰ ਸਿੰਘ ਸਰਪੰਚ ਮੱਲ੍ਹੀਆਂ ਖ਼ੁਰਦ ਵੀ ਨਾਲ ਮੌਜੂਦ ਰਹੇ |