ਬਾਘਾ ਪੁਰਾਣਾ, 31 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਜ਼ਿਲ੍ਹਾ ਮੋਗਾ 'ਚ ਨਵੇਂ ਆਏ ਜ਼ਿਲ੍ਹਾ ਸੈਸ਼ਨ ਜੱਜ ਮੈਡਮ ਨੀਲਮ ਅਰੋੜਾ ਵਲੋਂ ਬਾਘਾ ਪੁਰਾਣਾ ਕੋਰਟ ਕੰਪਲੈਕਸ ਦਾ ਦੌਰਾ ਕੀਤਾ ਗਿਆ | ਇਸ ਦੌਰੇ ਮੌਕੇ ਉਨ੍ਹਾਂ ਦਾ ਬਾਘਾ ਪੁਰਾਣਾ ਕੋਰਟ ਕੰਪਲੈਕਸ 'ਚ ਪੁੱਜਣ 'ਤੇ ਜੱਜ ਬਾਘਾ ਪੁਰਾਣਾ ਮੈਡਮ ਪਰੁਲ, ਵਿਜੇ ਕੁਮਾਰ ਜੱਜ ਸਾਹਿਬ, ਐਸ.ਡੀ.ਐਮ. ਬਾਘਾ ਪੁਰਾਣਾ, ਡੀ.ਐਸ.ਪੀ. ਬਾਘਾ ਪੁਰਾਣਾ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਬਰਾੜ, ਜਨਰਲ ਸੈਕਟਰੀ ਮਨਜਿੰਦਰ ਸਿੰਘ ਵਲੋਂ ਵਿਸ਼ੇਸ਼ ਸਵਾਗਤ ਕੀਤਾ ਗਿਆ | ਜ਼ਿਲ੍ਹਾ ਸੈਸ਼ਨ ਜੱਜ ਮੈਡਮ ਨੀਲਮ ਅਰੋੜਾ ਵਲੋਂ ਕੋਰਟ ਕੰਪਲੈਕਸ ਬਾਘਾ ਪੁਰਾਣਾ ਦਾ ਵਿਸ਼ੇਸ਼ ਨਿਰੀਖਣ ਕੀਤਾ ਅਤੇ ਉਨ੍ਹਾਂ ਵਲੋਂ ਬਾਰ ਐਸੋਸੀਏਸ਼ਨ ਬਾਘਾ ਪੁਰਾਣਾ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ ਜਿਸ ਦੇ ਚੱਲਦਿਆਂ ਕਿਸੇ ਨੂੰ ਕੋਈ ਸਮੱਸਿਆ ਨਹੀ ਆਵੇਗੀ ਅਤੇ ਕੋਰਟ ਦੇ ਕੰਮ ਹੋਰ ਸੁਚਾਰੂ ਢੰਗ ਨਾਲ ਚੱਲਣਗੇ | ਇਸ ਸਮੇਂ ਵਕੀਲ ਤਰਸੇਮ ਸਿੰਘ ਗਿੱਲ, ਕੇਵਲ ਸਿੰਘ, ਗੁਰਜੰਟ ਸਿੰਘ ਗਿੱਲ, ਗੁਰਮੀਤ ਸਿੰਘ ਧਾਲੀਵਾਲ, ਬਲਵੰਤ ਸਿੰਘ, ਸੁਰਿੰਦਰ ਸ਼ਰਮਾ, ਸੁਰੇਸ਼ ਗੋਇਲ, ਪਵਿੱਤਰ ਸਿੰਘ ਗਿੱਲ ਆਦਿ ਹਾਜ਼ਰ ਸਨ |