15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 01-11-2025
ਮੋਗਾ, 31 ਅਕਤੂਬਰ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਦੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਹੋਈ | ਜਿਸ ਵਿਚ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਉਨ੍ਹਾਂ ਦੀ 350 ਸਾਲਾ ਸ਼ਤਾਬਦੀ ਅਤੇ ਸ੍ਰੀ ਗੁਰੂ ਰਾਮਦਾਸ ਦਾਸ ਜੀ ਦੇ ਪਾਵਨ ਆਗਮਨ ਪੁਰਬ ਨੂੰ ਸਮਰਪਿਤ ਗੁਰ ਸ਼ਬਦ ਪ੍ਰਚਾਰ ਮਿਸ਼ਨ ਤਹਿਤ 8 ਅਤੇ 9 ਨਵੰਬਰ 2025 ਦਿਨ ਸਨਿੱਚਰਵਾਰ ਅਤੇ ਐਤਵਾਰ ਨੂੰ ਸ਼ਾਮ 5-30 ਵਜੇ ਤੋਂ ਰਾਤ 11-00 ਵਜੇ ਤੱਕ ਕਰਵਾਏ ਜਾ ਰਹੇ ਗੁਰਮਤਿ ਕੀਰਤਨ ਸਮਾਗਮ ਦੀਆਂ ਤਿਆਰੀਆਂ ਲਈ ਅਲੱਗ-ਅਲੱਗ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਜੋੜਿਆ ਦੀ ਸੇਵਾ, ਲੰਗਰ ਵਰਤਾਉਣ ਦੀ ਸੇਵਾ, ਪੰਡਾਲ ਦੀ ਸਜਾਵਟ ਲਈ ਮਾਹਿਰ ਕਾਰੀਗਰਾਂ ਦੀਆਂ ਸੇਵਾਵਾਂ, ਸਟੇਜ ਅਤੇ ਪਾਲਕੀ ਸਾਹਿਬ ਦੀ ਸਜਾਵਟ ਅਲੱਗ-ਅਲੱਗ ਜਥਿਆਂ ਦੀ ਸੇਵਾ ਲਗਾਈ ਗਈ | ਇਨ੍ਹਾਂ ਸਾਰੇ ਪ੍ਰਬੰਧਾਂ ਦੀ ਦੇਖ-ਰੇਖ ਲਈ ਸਤਨਾਮ ਸਿੰਘ ਬੀ.ਏ. ਅਤੇ ਸਰਬਜੀਤ ਸਿੰਘ ਐਡਵੋਕੇਟ ਨੂੰ ਜ਼ੰੁਮੇਵਾਰੀ ਸੌਂਪੀ | ਇਸ ਮੌਕੇ ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਦੇ ਚੀਫ਼ ਆਰਗੇਨਾਈਜ਼ਰ ਭੁਪਿੰਦਰ ਸਿੰਘ ਬਬਲੂ, ਬਲਜਿੰਦਰ ਸਿੰਘ ਸਹਿਗਲ ਸਕੱਤਰ ਤੇ ਅਹੁਦੇਦਾਰਾਂ ਨੇ ਦੱਸਿਆ ਕਿ ਗੁਰਮਤਿ ਕੀਰਤਨ ਸਮਾਗਮ ਵਿਚ ਸਿੱਖ ਪੰਥ ਦੇ ਸਿਰਮੌਰ ਕੀਰਤਨੀਏ ਪਿ੍ੰਸੀਪਲ ਸੁਖਵੰਤ ਸਿੰਘ ਜਵੱਦੀ ਟਕਸਾਲ ਵਾਲੇ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲੇ, ਭਾਈ ਹਰਜੋਤ ਸਿੰਘ ਜ਼ਖ਼ਮੀ ਜਲੰਧਰ ਵਾਲੇ, ਭਾਈ ਅੰਮਿ੍ਤਪਾਲ ਸਿੰਘ, ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗੁਰਦੇਵ ਸਿੰਘ ਕੋਹਾੜ ਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸੰਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਬਾਬਾ ਸੁੱਚਾ ਸਿੰਘ ਸੰਗੀਤ ਅਕੈਡਮੀ ਜੰਡਿਆਲਾ ਗੁਰੂ ਅਤੇ ਲੁਧਿਆਣਾ ਦੇ ਵਿਦਿਆਰਥੀ ਅਤੇ ਹੋਰ ਵੀ ਉਚ ਕੋਟੀ ਦੇ ਵਿਦਵਾਨ ਅਤੇ ਧਾਰਮਿਕ ਸ਼ਖ਼ਸੀਅਤਾਂ ਇਨ੍ਹਾਂ ਸਮਾਗਮਾਂ ਵਿਚ ਸ਼ਿਰਕਤ ਕਰਨਗੇ | ਮੀਟਿੰਗ ਵਿਚ ਸਰਬਜੀਤ ਸਿੰਘ ਐਡਵੋਕੇਟ, ਭਾਈ ਚਰਨ ਸਿੰਘ ਗ੍ਰੰਥੀ, ਹਰਪ੍ਰੀਤ ਸਿੰਘ ਸਹਿਗਲ, ਸਿਮਰਨ ਸਿੰਘ, ਨਮਨਦੀਪ ਸਿੰਘ, ਸਿਮਰਨਜੀਤ ਸਿੰਘ, ਜੋਧਵੀਰ ਸਿੰਘ, ਜਸਮੀਤ ਸਿੰਘ ਸਮੇਤ ਮੈਂਬਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਠਾਕੁਰ ਦੁਆਰਾ ਮੰਦਰ 'ਚ ਅੱਜ ਮਨਾਇਆ ਜਾਵੇਗਾ ਸ੍ਰੀ ਖਾਟੂ ਸ਼ਿਆਮ ਦਾ ਜਨਮ ਉਤਸਵ ਅਗਲੀ ਖ਼ਬਰ ਜ਼ਿਲ੍ਹਾ ਸੈਸ਼ਨ ਜੱਜ ਨੀਲਮ ਅਰੋੜਾ ਵਲੋਂ ਬਾਘਾ ਪੁਰਾਣਾ ਕੋਰਟ ਕੰਪਲੈਕਸ ਦਾ ਦੌਰਾ
Ad Position 24