15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਠਾਕੁਰ ਦੁਆਰਾ ਮੰਦਰ 'ਚ ਅੱਜ ਮਨਾਇਆ ਜਾਵੇਗਾ ਸ੍ਰੀ ਖਾਟੂ ਸ਼ਿਆਮ ਦਾ ਜਨਮ ਉਤਸਵ

Ad Position 21
No active advertisement
ਅਜੀਤ ਡੈਸਕ 01-11-2025
ਬੱਧਨੀ ਕਲਾਂ, 31 ਅਕਤੂਬਰ (ਸੰਜੀਵ ਕੋਛੜ)-ਠਾਕੁਰ ਦੁਆਰਾ ਮੰਦਰ ਬੱਧਨੀ ਕਲਾਂ 'ਚ ਸ੍ਰੀ ਖਾਟੂ ਸ਼ਿਆਮ ਦਾ ਜਨਮ ਮਹਾਂ ਉਤਸਵ 1 ਨਵੰਬਰ ਦਿਨ ਸਨਿਚਰਵਾਰ ਨੂੰ ਮਨਾਇਆ ਜਾ ਰਿਹਾ ਹੈ, ਇਸ ਸੰਬੰਧੀ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਘਰਾਂ 'ਚ ਕਾਰਡ ਵੰਡ ਕੇ ਧਾਰਮਿਕ ਸਮਾਗਮ 'ਚ ਸ਼ਾਮਿਲ ਹੋਣ ਦਾ ਸੱਦਾ ਪੱਤਰ ਦਿੰਦਿਆਂ ਵਿਨੋਦ ਤਾਇਲ, ਪਵਨ ਮੋਦਗਿਲ, ਭਾਰਤ ਭੂਸ਼ਨ ਗੋਲਡੀ ਆਦਿ ਪ੍ਰਬੰਧਕਾਂ ਨੇ ਦੱਸਿਆ ਕਿ ਠਾਕੁਰ ਦੁਆਰਾ ਮੰਦਰ ਸ੍ਰੀ ਨਰਾਇਣ ਦਾਸ ਤਾਇਲ ਬੱਧਨੀ ਕਲਾਂ ਵਿਖੇ ਹਰ ਸਾਲ ਦੀ ਤਰਾਂ ਸ੍ਰੀ ਖਾਟੂ ਸ਼ਿਆਮ ਦੇ ਜਨਮ ਉਤਸਵ ਦੇ ਸੰਬੰਧ 'ਚ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਇਸ ਦੌਰਾਨ ਧਰਮਿੰਦਰ ਸ਼ਰਮਾ ਮੋਗੇ ਵਾਲੇ ਅਤੇ ਇਸਤਰੀ ਸਤਿਸੰਗ ਸਭਾ ਮੰਡਲ ਲੁਧਿਆਣਾ ਵਾਲੇ ਭਗਵਾਨ ਸ੍ਰੀ ਖਾਟੂ ਸ਼ਿਆਮ ਦੇ ਭਜਨਾਂ ਦਾ ਗੁਣਗਾਨ ਗਾਉਣਗੇ | ਇਸ ਮੌਕੇ ਹੋਰ ਵੀ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵਲੋਂ ਤਰਨ ਤਾਰਨ ਵਿਖੇ ਕਾਲੇ ਚੋਲੇ ਪਾ ਕੇ ਰੋਸ ਮਾਰਚ 7 ਨੂੰ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਦੀ ਮੀਟਿੰਗ
Ad Position 24