ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 6 ਨੂੰ ਤਰਨ ਤਾਰਨ ਵਿਖੇ ਧਰਨੇ ਦਾ ਐਲਾਨ

Ad Position 21
No active advertisement
ਅਜੀਤ ਡੈਸਕ 02-11-2025
ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ)-ਅੱਜ ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਸੂਬਾ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਵਿਚ ਸੂਬਾ ਕਮੇਟੀ ਮੈਂਬਰ ਸਾਹਿਬਾਨਾਂ ਨੇ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਕਿ ਸਰਕਾਰੀ ਆਈ.ਟੀ.ਆਈ. ਠੇਕਾ ਯੂਨੀਅਨ ਪੰਜਾਬ ਦੇ ਬੈਨਰ ਹੇਠ ਮਿਤੀ 6 ਨਵੰਬਰ ਨੂੰ ਤਰਨਤਾਰਨ ਸਾਹਿਬ ਵਿਖੇ ਹੋਣ ਜਾ ਰਹੀ ਜ਼ਿਮਨੀ ਚੋਣ ਦੌਰਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਅਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ ਜਿਸ ਵਿਚ ਰੋਸ ਮਾਰਚ ਕਰ ਕੇ ਸਥਾਨਕ ਲੋਕਾਂ ਨੂੰ ਸਰਕਾਰ ਦੀਆਂ ਮਾੜੀਆਂ ਨੀਤੀਆਂ ਬਾਰੇ ਚਾਨਣਾ ਪਾਇਆ ਜਾਵੇਗਾ | ਸੂਬਾ ਕਮੇਟੀ ਮੈਂਬਰ ਮੈਡਮ ਸਰਬਜੀਤ ਕੌਰ ਆਈ.ਟੀ.ਆਈ. ਮੋਗਾ ਤੇ ਮੈਡਮ ਕੁਲਜੀਤ ਕੌਰ ਆਈ.ਟੀ.ਆਈ. ਚੂਹੜਚੱਕ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅਸੀਂ ਪਿਛਲੇ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈ. ਵਿਚ ਗਰੁੱਪ ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ | ਅਸੀਂ ਡੀ.ਜੀ.ਟੀ. ਭਾਰਤ ਸਰਕਾਰ ਵਲੋਂ ਮੰਗੀਆਂ ਜਾਂਦੀਆਂ ਸਾਰੀਆਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਹਾਂ ਪਰੰਤੂ ਫਿਰ ਵੀ ਸਾਡੇ ਨਾਲ ਪੰਜਾਬ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ | ਸਾਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਉਮੀਦ ਸੀ ਕਿ ਸ਼ਾਇਦ ਇਹ ਪਾਰਟੀ ਸਾਡੀਆਂ ਮੰਗਾਂ ਪੂਰੀਆਂ ਕਰੇਗੀ ਪਰੰਤੂ ਇਹ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਹੀ ਨਿਕਲੀ | ਹੁਣ ਜਥੇਬੰਦੀ ਨੇ ਮਜਬੂਰ ਹੋ ਕੇ ਪੰਜਾਬ ਸਰਕਾਰ ਵਿਰੁੱਧ ਖੁੱਲ੍ਹ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਇਸੇ ਦੇ ਚੱਲਦਿਆਂ ਤਰਨਤਾਰਨ ਸਾਹਿਬ ਵਿਖੇ 6 ਨਵੰਬਰ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਜੇਕਰ ਸਰਕਾਰ ਉਨ੍ਹਾਂ ਦਾ ਮਸਲਾ ਹੱਲ ਨਹੀਂ ਕਰਦੀ ਤਾਂ ਇਹ ਦਿਨ ਦਾ ਧਰਨਾ ਪੱਕੇ ਮੋਰਚੇ ਵਿਚ ਤਬਦੀਲ ਕੀਤਾ ਜਾਵੇਗਾ | ਇਸ ਧਰਨੇ ਵਿਚ ਜੇਕਰ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਬਾਕੀ ਕੈਬਨਿਟ ਮੰਤਰੀਆਂ ਅਤੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬੀ.ਆਈ.ਐਸ. ਗਗੜਾ ਕਾਲਜ ਵਿਖੇ ਡਾ. ਨਰਿੰਦਰ ਕਪਾਨੀ ਦਾ 99ਵਾਂ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗੁਰਦੁਆਰਾ ਸਾਹਿਬ ਦੇ ਕੀਤੇ ਦਰਸ਼ਨ <br/>
Ad Position 24
No active advertisement