ਬਾਘਾ ਪੁਰਾਣਾ, 1 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਡੀ.ਐਸ.ਪੀ. ਬਾਘਾ ਪੁਰਾਣਾ ਅਤੇ ਐਸ.ਐਚ.ਓ. ਬਾਘਾ ਪੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀ.ਸੀ.ਆਰ. ਬਾਘਾ ਪੁਰਾਣਾ ਦੇ ਮੁਲਾਜ਼ਮਾਂ ਵਲੋਂ ਸ਼ਹਿਰ ਅੰਦਰ ਦਿਨ ਰਾਤ ਗਸ਼ਤ ਕੀਤੀ ਜਾ ਰਹੀ ਹੈ | ਇਸ ਮੌਕੇ ਪੀ.ਸੀ.ਆਰ. ਮੁਲਾਜ਼ਮ ਬਲਬੀਰ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਅਤੇ ਸ਼ਹਿਰ ਅੰਦਰ ਘੁੰਮ ਰਹੇ ਅਣਪਛਾਤੇ ਵਿਅਕਤੀਆਂ 'ਤੇ ਬਾਜ਼ ਅੱਖ ਰੱਖਣ ਲਈ ਪੀ.ਸੀ.ਆਰ. ਮੁਲਾਜ਼ਮਾਂ ਵਲੋਂ ਦਿਨ-ਰਾਤ ਹਰੇਕ ਗਲੀ ਮੁਹੱਲੇ 'ਚ ਗਸ਼ਤ ਕੀਤੀ ਜਾਂਦੀ ਹੈ | ਜੇਕਰ ਕੋਈ ਅਣਪਛਾਤਾ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਸ਼ਨਾਖਤ ਲਈ ਆਧਾਰ ਕਾਰਡ ਜਾਂ ਹੋਰ ਸਰਕਾਰੀ ਦਸਤਾਵੇਜ਼ ਚੈੱਕ ਕੀਤੇ ਜਾਂਦੇ ਹਨ | ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਵੇਰੇ ਅਤੇ ਦੁਪਹਿਰ ਸਮੇਂ ਲੜਕੀਆਂ ਦੇ ਸਕੂਲਾਂ ਕੋਲ ਵੀ ਲਗਾਤਾਰ ਗਸ਼ਤ ਕੀਤੀ ਜਾਂਦੀ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ |