ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਮਨਾਇਆ ਰਾਸ਼ਟਰੀ ਏਕਤਾ ਦਿਵਸ

Ad Position 21
No active advertisement
ਅਜੀਤ ਡੈਸਕ 02-11-2025
ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਚ ਰਾਸ਼ਟਰੀ ਏਕਤਾ ਦਿਵਸ ਬੜੀ ਉਤਸ਼ਾਹ ਨਾਲ ਮਨਾਇਆ ਗਿਆ | ਇਹ ਪ੍ਰੋਗਰਾਮ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕਰਵਾਇਆ ਗਿਆ | ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਨੇ ਭਾਰਤ ਦੀ ਏਕਤਾ, ਅਖੰਡਤਾ ਅਤੇ ਵਿਭਿੰਨਤਾ ਵਿਚ ਏਕਤਾ ਦੇ ਮਹੱਤਵ ਬਾਰੇ ਆਪਣੇ ਵਿਚਾਰ ਪੇਸ਼ ਕੀਤੇ | ਵਿਦਿਆਰਥੀਆਂ ਵਲੋਂ ਤਿਆਰ ਕੀਤੇ ਚਾਰਟਾਂ, ਸਪੀਚਾਂ ਅਤੇ ਕਵਿਤਾਵਾਂ ਰਾਹੀਂ ਇਹ ਦਰਸਾਇਆ ਗਿਆ ਕਿ ਭਾਰਤ ਇਕ ਅਜਿਹਾ ਦੇਸ਼ ਹੈ ਜਿੱਥੇ ਲੋਕ ਵੱਖ-ਵੱਖ ਧਰਮਾਂ, ਜਾਤੀਆਂ, ਭਾਸ਼ਾਵਾਂ ਅਤੇ ਸੰਸਕਿ੍ਤੀਆਂ ਦੇ ਹੋਣ ਦੇ ਬਾਵਜੂਦ ਵੀ ਇਕੱਠੇ ਰਹਿੰਦੇ ਹਨ | ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਦੱਸਿਆ ਕਿ ਰਾਸ਼ਟਰੀ ਏਕਤਾ ਦਿਵਸ ਹਰ ਸਾਲ 31 ਅਕਤੂਬਰ ਨੂੰ ਮਨਾਇਆ ਜਾਂਦਾ ਹੈ ਜੋ ਕਿ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਹੈ | ਇਹ ਦਿਨ ਪਹਿਲੀ ਵਾਰ ਸਾਲ 2014 ਵਿਚ ਮਨਾਇਆ ਗਿਆ ਸੀ | ਇਸ ਦਿਨ ਦਾ ਉਦੇਸ਼ ਦੇਸ਼ ਵਿਚ ਏਕਤਾ, ਭਾਈਚਾਰੇ ਅਤੇ ਰਾਸ਼ਟਰਵਾਦ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ | ਸਰਦਾਰ ਵੱਲਭ ਭਾਈ ਪਟੇਲ ਦਾ ਜਨਮ 31 ਅਕਤੂਬਰ 1875 ਨੂੰ ਗੁਜਰਾਤ ਦੇ ਨਾਡੀਆਦ ਸ਼ਹਿਰ ਵਿਚ ਹੋਇਆ ਸੀ | ਉਹ ਭਾਰਤ ਦੇ ਮਹਾਨ ਆਜ਼ਾਦੀ ਸੰਗਰਾਮੀ ਅਤੇ ਦੇਸ਼ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸਨ | ਉਨ੍ਹਾਂ ਨੇ ਭਾਰਤ ਦੀਆਂ 562 ਰਿਆਸਤਾਂ ਨੂੰ ਇੱਕਜੁੱਟ ਕਰ ਕੇ ਇਕ ਅਖੰਡ ਭਾਰਤ ਬਣਾਉਣ ਦਾ ਮਹਾਨ ਕਾਰਜ ਕੀਤਾ, ਜਿਸ ਕਰ ਕੇ ਉਨ੍ਹਾਂ ਨੂੰ ਲੋਹ ਪੁਰਸ਼ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ | ਉਨ੍ਹਾਂ ਦੀ ਮਜ਼ਬੂਤ ਇੱਛਾ ਸ਼ਕਤੀ ਅਤੇ ਰਾਸ਼ਟਰ ਪ੍ਰਤੀ ਸਮਰਪਣ ਭਾਵਨਾ ਨੇ ਭਾਰਤ ਨੂੰ ਏਕਤਾ ਦੇ ਰਾਹ 'ਤੇ ਲਿਆਇਆ | ਉਹ ਮਹਾਤਮਾ ਗਾਂਧੀ ਦੇ ਨਜ਼ਦੀਕੀ ਸਾਥੀ ਸਨ ਅਤੇ ਗਾਂਧੀ ਦੀ ਅਹਿੰਸਾ ਤੇ ਸਚਾਈ ਦੀ ਨੀਤੀ 'ਤੇ ਅਮਲ ਕਰਦੇ ਸਨ | ਉਨ੍ਹਾਂ ਦੀ ਯਾਦ ਵਿਚ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਵਿਚ ਬਣਾਈ ਗਈ ਦੁਨੀਆ ਦੀ ਸਭ ਤੋਂ ਉੱਚੀ ਪ੍ਰਤਿਮਾ 'ਸਟੈਚੂ ਆਫ਼ ਯੂਨੀਟੀ' ਏਕਤਾ ਅਤੇ ਦੇਸ਼ ਪ੍ਰੇਮ ਦਾ ਪ੍ਰਤੀਕ ਹੈ | ਸਕੂਲ ਵਿਚ ਇਸ ਮੌਕੇ ਵਿਦਿਆਰਥੀਆਂ ਨੇ ਸਰਦਾਰ ਪਟੇਲ ਦੇ ਜੀਵਨ ਅਤੇ ਉਪਲਬਧੀਆਂ 'ਤੇ ਭਾਸ਼ਣ ਪੇਸ਼ ਕੀਤੇ | ਵਿਦਿਆਰਥੀਆਂ ਨੇ ਏਕਤਾ ਦੀ ਸਹੁੰ ਵੀ ਪੜ੍ਹੀ ਅਤੇ ਦੇਸ਼ ਦੀ ਅਖੰਡਤਾ ਨੂੰ ਸੁਰੱਖਿਅਤ ਰੱਖਣ ਦਾ ਵਚਨ ਦਿੱਤਾ | ਇਸ ਮੌਕੇ ਸਾਰੇ ਵਿਦਿਆਰਥੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਯੁਵਕ ਮੇਲੇ 'ਚ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਲਗਵਾ ਰਹੀ ਹੈ ਵਿਜ਼ਟਰ ਵੀਜ਼ੇ
Ad Position 24
No active advertisement