ਠੱਠੀ ਭਾਈ, 1 ਨਵੰਬਰ (ਜਗਰੂਪ ਸਿੰਘ ਮਠਾੜੂ)- ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਵਲੋਂ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਦੇ ਮੌਕੇ 'ਤੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਵਿਚ ਪ੍ਰੋਗਰਾਮ ਅਫਸਰ ਨੇ ਕਿਹਾ ਕਿ ਸਰਦਾਰ ਪਟੇਲ ਨੂੰ 'ਭਾਰਤ ਦਾ ਲੋਹ ਪੁਰਸ਼' ਵੀ ਕਿਹਾ ਜਾਂਦਾ ਹੈ | ਆਜ਼ਾਦੀ ਤੋਂ ਬਾਅਦ ਉਨ੍ਹਾਂ ਨੇ 560 ਤੋਂ ਵੱਧ ਰਿਆਸਤਾਂ ਨੂੰ ਇਕ ਜੁੱਟ ਕਰਕੇ ਅਖੰਡ ਭਾਰਤ ਦੀ ਨੀਂਹ ਰੱਖਣ ਵਿਚ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਹਾਊਸ ਵਾਈਜ਼ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਕਲਪਨਾ ਚਾਵਲਾ ਹਾਊਸ ਨੇ ਪਹਿਲਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਡਾ. ਗੁਰਜੀਤ ਕੌਰ ਨੇ ਕਿਹਾ ਕਿ ਸਾਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਆਦਰਸ਼ਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ |