ਬਾਘਾ ਪੁਰਾਣਾ, 1 ਨਵੰਬਰ (ਟਿੰਕੂ ਕਾਠਪਾਲ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਵਲੋਂ ਤਰਨ ਤਾਰਨ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਕੌਂਸਲਰ ਪਿ੍ਥੀ ਸਿੰਘ ਅਤੇ ਸੀਨੀਅਰ ਆਗੂ ਅਰਵਿੰਦਰ ਸਿੰਘ ਭਾਟੀਆ ਨੇ ਕੀਤਾ ਤੇੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਨੀਤੀਆਂ ਨਾਲ ਪ੍ਰਭਾਵਿਤ ਹੋ ਕੇ ਇਸ ਜ਼ਿਮਨੀ ਚੋਣ ਵਿਚ ਵੱਡੀ ਗਿਣਤੀ ਵਿਚ ਪਾਰਟੀ ਦੇ ਹੱਕ ਵਿਚ ਵੋਟ ਪਾਉਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ 4 ਸਾਲਾਂ ਵਿਚ ਜੋ ਕੰਮ ਕੀਤੇ ਹਨ ਉਸ ਨੇ ਲੋਕਾਂ ਦੇ ਦਿਲਾਂ ਵਿਚ ਭਰੋਸਾ ਪੈਦਾ ਕੀਤਾ ਹੈ | ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਆਪਣਾ ਮੁੱਖ ਮੁੱਦਾ ਬਣਾਇਆ ਹੈ ਅਤੇ ਪਾਰਟੀ ਦਾ ਹਰ ਵਰਕਰ ਲੋਕਾਂ ਦੇ ਦਰਵਾਜ਼ੇ ਤੱਕ ਜਾ ਕੇ ਉਨ੍ਹਾਂ ਦੀਆਂ ਆਵਾਜ਼ਾਂ ਨੂੰ ਉਠਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਕੌਂਸਲਰ ਪਿ੍ਥੀ ਸਿੰਘ ਅਤੇ ਸੀਨੀਅਰ ਆਗੂ ਅਰਵਿੰਦਰ ਸਿੰਘ ਭਾਟੀਆ ਤੇ ਕਈ ਹੋਰ ਵਰਕਰ ਮੌਜੂਦ ਹਨ |