01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਹੇਮਕੁੰਟ ਸਕੂਲ ਦੇ ਖਿਡਾਰੀ ਰਾਜ ਪੱਧਰ ਦੀਆਂ ਖੇਡਾਂ ਵਿਚ ਲੈ ਰਹੇ ਹਨ ਭਾਗ-ਚੇਅਰਮੈਨ ਸੰਧੂ

Ad Position 21
No active advertisement
ਰਾਜ ਪੱਧਰ ਦੀਆਂ ਖੇਡਾਂ ਵਿਚ ਭਾਗ ਲੈ ਰਹੇ ਸ੍ਰੀ ਹੇਮਕੁੰਟ ਸਕੂਲ ਦੇ ਵਿਦਿਆਰਥੀ ਚੇਅਰਮੈਨ ਕੁਲਵੰਤ ਸਿੰਘ ਸੰਧੂ ਤੇ ਸਟਾਫ ਨਾਲ | ਤਸਵੀਰ: ਗੁਰਮੀਤ ਸਿੰਘ ਖਾਲਸਾ <br/> 02-11-2025
ਕੋਟ ਈਸੇ ਖਾਂ, 1 ਨਵੰਬਰ (ਗੁਰਮੀਤ ਸਿੰਘ ਖਾਲਸਾ)-ਇਲਾਕੇ ਦੀ ਮੰਨੀ ਪ੍ਰਮੰਨੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਦੀ ਯੋਗ ਅਗਵਾਈ ਸਦਕਾ ਸੰਸਥਾ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਰਹਿੰਦੀ ਹੈ | ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਅੱਗੇ ਰਹਿਣਾ ਇਸ ਸੰਸਥਾ ਦੀ ਵੱਖਰੀ ਪਹਿਚਾਣ ਹੈ | ਸਕੂਲ ਦੇ ਖਿਡਾਰੀ ਬੱਚੇ ਖੇਡਾਂ ਵਿਚ ਚੰਗੇ ਮੁਕਾਮ ਹਾਸਲ ਕਰ ਰਹੇ ਹਨ | ਇਸੇ ਦੇ ਚੱਲਦਿਆਂ ਡਿਪਟੀ ਡਾਇਰੈਕਟਰ (ਫਿਜੀ. ਐਜੂ.) ਸੁਨੀਲ ਕੁਮਾਰ ਭਾਰਦਵਾਜ ਦੀ ਅਗਵਾਈ ਹੇਠ 69ਵੀਆਂ ਪੰਜਾਬ ਰਾਜ ਦੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਹੇਮਕੁੰਟ ਸਕੂਲ ਦੇ 70 ਖਿਡਾਰੀਆਂ ਨੇ ਮੋਗਾ ਜ਼ਿਲ੍ਹੇ ਵਲੋਂ ਇਨ੍ਹਾਂ ਸੂਬਾ ਪੱਧਰੀ ਖੇਡਾਂ ਵਿਚ ਭਾਗ ਲਿਆ | ਕੁਝ ਖਿਡਾਰੀ ਪਹਿਲਾਂ ਹੋ ਚੁੱਕੀਆਂ ਖੇਡਾਂ ਵਿਚ ਭਾਗ ਲੈ ਚੁੱਕੇ ਹਨ | ਬਾਕੀ ਖਿਡਾਰੀ ਚੱਲ ਰਹੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜੋ ਵੱਖ-ਵੱਖ ਜ਼ਿਲਿ੍ਹਆਂ ਵਿਚ ਹੋ ਰਹੀਆਂ ਹਨ ਵਿਚ ਨੈੱਟਬਾਲ (ਅੰਡਰ 14,17,19 ਲੜਕੇ-ਲੜਕੀਆਂ), ਬਾਸਕਟਬਾਲ (ਅੰਡਰ 14,17 ਲੜਕੀਆਂ), ਕਰਾਟੇ (ਅੰਡਰ 14 ਲੜਕੇ-ਲੜਕੀਆਂ), ਤਾਇਕਵਾਂਡੋ (ਅੰਡਰ 14 ਲੜਕੇ-ਲੜਕੀਆਂ), ਹਾਕੀ (ਅੰਡਰ-14, 19 ਲੜਕੀਆਂ), ਸ਼ਤਰੰਜ (ਅੰਡਰ 19 ਲੜਕੇ) ਵਿਚ ਭਾਗ ਲੈ ਰਹੇ ਹਨ | ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਰਾਜ ਪੱਧਰ 'ਤੇ ਖੇਡਣ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਕੂਲ ਹਮੇਸ਼ਾਂ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਦਾ ਰਹੇਗਾ ਤਾਂ ਜੋ ਉਹ ਉੱਚ ਪੱਧਰ ਤੱਕ ਪਹੁੰਚ ਸਕਣ | ਪਿ੍ੰਸੀਪਲ ਰਮਨਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਸਰੀਰਕ ਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ | ਇਸ ਮੌਕੇ ਕੋਚ ਅਮਨਦੀਪ ਸਿੰਘ, ਜਗਵਿੰਦਰ ਸਿੰਘ, ਮਹੇਸ਼ ਕੁਮਾਰ, ਜਿੰਦਰਪਾਲ ਸਿੰਘ, ਚੰਦਨ, ਸੁਰਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ, ਹਰਸ਼ਦੀਪ ਸਿੰਘ, ਪ੍ਰਕਿ੍ਤੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਾ ਵਧਦਾ ਜਨ ਆਧਾਰ ਸਪਸ਼ਟ ਸੰਕੇਤ ਕਿ ਪੰਜਾਬ ਦਾ ਭਵਿੱਖ ਭਾਜਪਾ ਨਾਲ-ਡਾ. ਹਰਜੋਤ ਅਗਲੀ ਖ਼ਬਰ ਕੈਪਟਨ ਹਰਚਰਨ ਸਿੰਘ ਰੋਡੇ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Ad Position 24
No active advertisement