ਮੋਗਾ, 1 ਨਵੰਬਰ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ. ਐਸ. ਪੀ. ਬਾਘਾ ਪੁਰਾਣਾ ਦਲਬੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਥਾਣਾ ਬਾਘਾ ਪੁਰਾਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਇਕ ਕਿੱਲੋ ਅਫੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਜਾਣਕਾਰੀ ਮੁਤਾਬਕ ਜਦ ਸਬ ਇੰਸਪੈਕਟਰ ਇਕਬਾਲ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਲਗਾ ਰਹੇ ਸਨ ਤਾਂ ਪੁਲ ਸੂਆ ਹਰੀਏ ਵਾਲਾ 'ਤੇ ਕੱਚੀ ਪਟੜੀਲ 'ਤੇ ਇਕ ਵਿਅਕਤੀ ਪੈਦਲ ਆ ਰਿਹਾ ਸੀ ਅਤੇ ਸ਼ੱਕ ਦੇ ਆਧਾਰ 'ਤੇ ਜਦੋਂ ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਦੇ ਹੱਥ ਵਿਚ ਫੜੇ ਹੋਏ ਕਾਲੇ ਰੰਗ ਦੇ ਲਿਫਾਫੇ 'ਚੋਂ ਇਕ ਕਿੱਲੋ ਅਫੀਮ ਬਰਾਮਦ ਹੋਈ ਅਤੇ ਉਸ ਦੀ ਪਹਿਚਾਣ ਤਰਸੇਮ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਸਮਾਧ ਭਾਈ ਵਜੋਂ ਹੋਈ ਹੈ | ਉਸ ਖਿਲਾਫ ਥਾਣਾ ਬਾਘਾ ਪੁਰਾਣਾ ਵਿਚ ਅੰਡਰ ਸੈਕਸ਼ਨ 18, 61, 85 ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ |