02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਤਰਨ ਤਾਰਨ ਦੇ ਲੋਕ ਕਾਂਗਰਸ ਦੀਆਂ ਨਿਰਪੱਖ ਨੀਤੀਆਂ ਦੇ ਹੱਕ ਵਿਚ-ਸਾਬਕਾ ਵਿਧਾਇਕ ਲੋਹਗੜ੍ਹ

Ad Position 21
No active advertisement
ਤਰਨਤਾਰਨ ਸਾਹਿਬ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ 'ਚ ਚੋਣ ਪ੍ਰਚਾਰ ਸਮੇਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ | ਅਜੀਤ ਤਸਵੀਰ <br/> 02-11-2025
ਕੋਟ ਈਸੇ ਖਾਂ, 1 ਨਵੰਬਰ (ਗੁਰਮੀਤ ਸਿੰਘ ਖਾਲਸਾ)-ਕਾਂਗਰਸ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਧਰਮਕੋਟ ਦੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਤਰਨ ਤਾਰਨ ਦੀ ਉੱਪ ਚੋਣ ਵਿਚ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਵੱਡੀ ਗਿਣਤੀ ਵਿਚ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਘਰ ਘਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਤਰਨ ਤਾਰਨ ਵਿਧਾਨ ਸਭਾ ਸੀਟ ਦੀ ਉੱਪ ਚੋਣ ਨੂੰ ਲੈ ਕੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਪੈੱ੍ਰਸ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿਚ ਅਮਨ ਸ਼ਾਂਤੀ ਤੇ ਨਿਰਪੱਖਤਾ ਦੀ ਗੱਲ ਕਰਨ ਵਾਲੇ ਸਿਆਸੀ ਆਗੂਆਂ ਨੂੰ ਭਵਿੱਖ ਵਿਚ ਸੂਬੇ ਦੀ ਸੱਤਾ 'ਤੇ ਲਿਆਉਣਾ ਚਾਹੁੰਦੇ ਹਨ ਤੇ ਤਰਨਤਰਨ ਦੀ ਉੱਪ ਚੋਣ ਵਿਚ ਵੀ ਲੋਕਾਂ ਦੇ ਮਨਾਂ ਵਿਚ ਇਹ ਗੱਲ ਜ਼ਰੂਰ ਵਸ ਚੁੱਕੀ ਹੈ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਵਿਚ ਹਮੇਸ਼ਾ ਹਰ ਵਰਗ ਲਈ ਬਰਾਬਰ ਦੀ ਸੋਚ ਤੇ ਲੋਕ ਭਲਾਈ ਦੀ ਗੱਲ ਝਲਕਦੀ ਹੈ ਤੇ ਆਪਣੀਆਂ ਸਰਕਾਰਾਂ ਸਮੇਂ ਕਾਂਗਰਸ ਪਾਰਟੀ ਨੇ ਨਿਰਪੱਖਤਾ ਨਾਲ ਕੰਮ ਕਰਕੇ ਵੀ ਦਿਖਾਏ ਸਨ | ਲੋਹਗੜ੍ਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਉਸ ਦੇ ਲੀਡਰ ਹਮੇਸ਼ਾ ਇਹ ਦਾਅਵੇ ਕਰਦੇ ਰਹੇ ਹਨ ਕਿ ਪਾਰਟੀ ਆਪਣੇ ਵਲੰਟੀਅਰਾਂ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਕੰਮ ਕਰਦੀ ਹੈ ਪਰ ਆਪਣੇ ਹੀ ਵਲੰਟੀਅਰਾਂ ਨੂੰ ਲਿਤਾੜ ਕੇ ਦੂਜੀ ਪਾਰਟੀ ਤੋਂ ਲਿਆਂਦੇ ਲੀਡਰ ਨੂੰ ਉਨ੍ਹਾਂ ਨੇ ਆਪਣਾ ਉਮੀਦਵਾਰ ਇਸ ਚੋਣ ਵਿਚ ਬਣਾਇਆ ਜਿਸ ਤੋਂ ਹਲਕੇ ਦੇ ਲੋਕ ਪੂਰੀ ਤਰ੍ਹਾਂ ਖਫਾ ਹਨ | ਲੋਹਗੜ੍ਹ ਨੇ ਕਿਹਾ ਕਿ ਹਲਕੇ ਦੇ ਅਮਨ ਪਸੰਦ ਵੋਟਰ ਕਾਂਗਰਸ ਪਾਰਟੀ ਦੇ ਹੱਕ ਵਿਚ ਨਿੱਤਰਨ ਦਾ ਮਨ ਬਣਾ ਚੁੱਕੇ ਹਨ ਤੇ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਗੋਧੇਵਾਲਾ ਮੋਗਾ ਤੋਂ ਨਸ਼ਿਆਂ ਵਿਰੁੱਧ ਰੈਲੀ ਕੱਢੀ ਗਈ ਅਗਲੀ ਖ਼ਬਰ ਆਰ.ਟੀ.ਓ. ਦਫ਼ਤਰ ਸਮੇਤ 56 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ-ਵਿਧਾਇਕ ਬਿਲਾਸਪੁਰ
Ad Position 24
No active advertisement