02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਰਕਾਰੀ ਸਕੂਲ ਗੋਧੇਵਾਲਾ ਮੋਗਾ ਤੋਂ ਨਸ਼ਿਆਂ ਵਿਰੁੱਧ ਰੈਲੀ ਕੱਢੀ ਗਈ

Ad Position 21
No active advertisement
ਅਜੀਤ ਡੈਸਕ 02-11-2025
ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਮੋਗਾ ਵਿਖੇ ਪਿ੍ੰਸੀਪਲ ਰਜੇਸ਼ ਕੁਮਾਰ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਯੁੱਧ ਨਸ਼ਿਆਂ ਵਿਰੁੱਧ ਰੈਲੀ ਕੱਢੀ ਗਈ ਜਿਸ ਦੀ ਅਗਵਾਈ ਤੇਜਵੰਤ ਸਿੰਘ ਸੰਧੂ ਲੈਕਚਰਾਰ ਨੇ ਕੀਤੀ | ਇਸ ਵਿਚ ਸਮੂਹ ਸਕੂਲ ਦੇ ਵਿਦਿਆਰਥੀ, ਸਕੂਲ ਦਾ ਸਟਾਫ਼, ਜਗਜੀਤ ਸਿੰਘ, ਚਮਕੌਰ ਸਿੰਘ, ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਹ ਰੈਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੱਢੀ ਗਈ ਹੈ | ਅਧਿਆਪਕਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਹਰ ਘਰ ਤੇ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨਾ ਹੈ | ਇਸ ਕਰ ਕੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤੇ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ | ਤੇਜਵੰਤ ਸਿੰਘ ਸੰਧੂ ਲੈਕਚਰਾਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਅੱਜ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਿਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ 3 ਤੋਂ 17 ਨਵੰਬਰ ਤੱਕ ਲੱਗੇਗਾ ਜੀਵਨ ਪ੍ਰਵਾਨ ਪੰਦ੍ਹਰਵਾੜਾ ਕੈਂਪ ਅਗਲੀ ਖ਼ਬਰ ਤਰਨ ਤਾਰਨ ਦੇ ਲੋਕ ਕਾਂਗਰਸ ਦੀਆਂ ਨਿਰਪੱਖ ਨੀਤੀਆਂ ਦੇ ਹੱਕ ਵਿਚ-ਸਾਬਕਾ ਵਿਧਾਇਕ ਲੋਹਗੜ੍ਹ
Ad Position 24
No active advertisement