02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਖੇਤਾਂ ਵਿਚ ਖ਼ੁਦ ਟਰੈਕਟਰ ਚਲਾ ਕੇ ਕਿਸਾਨਾਂ ਨੂੰ ਕੀਤਾ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ

Ad Position 21
No active advertisement
ਅਜੀਤ ਡੈਸਕ 02-11-2025
ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਇਸ ਦੇ ਸੁਚੱਜੇ ਪ੍ਰਬੰਧਨ ਵੱਲ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਕੰਮ ਕਰ ਰਿਹਾ ਹੈ | ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਪੱਧਰੀ ਨੁਮਾਇੰਦੇ, ਖੇਤੀਬਾੜੀ ਵਿਭਾਗਾਂ ਸਮੇਤ ਨੋਡਲ ਅਫ਼ਸਰ, ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਫ਼ੀਲਡ ਵਿਚ ਜਾ ਕੇ ਲਗਾਤਾਰ ਇਸ ਖੇਤਰ ਵਿਚ ਕਾਰਜ ਕਰ ਰਹੀਆਂ ਹਨ ਤਾਂ ਕਿ ਜ਼ਿਲ੍ਹੇ ਨੂੰ ਜ਼ੀਰੋ ਸਟੱਬਲ ਬਰਨਿੰਗ ਜ਼ਿਲ੍ਹਾ ਬਣਾਇਆ ਜਾ ਸਕੇ | ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਅਤੇ ਐਸ.ਐਸ.ਪੀ. ਮੋਗਾ ਅਜੈ ਗਾਂਧੀ ਵਲੋਂ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਰਾਹੀਂ ਪਰਾਲੀ ਪ੍ਰਬੰਧਨ ਦੀ ਨਿਗਰਾਨੀ ਕਰਨ ਲਈ ਬਾਘਾ ਪੁਰਾਣਾ ਬਲਾਕ ਦੇ ਹੌਟਸਪੋਟ ਪਿੰਡਾਂ ਦੇ ਖੇਤਾਂ ਦੇ ਦੌਰੇ ਕੀਤੇ | ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਰੋਡੇ, ਸਮਾਲਸਰ, ਲੰਡੇ ਆਦਿ ਪਿੰਡਾਂ ਦੇ ਖੇਤਾਂ ਵਿਚ ਖ਼ੁਦ ਟਰੈਕਟਰ ਚਲਾ ਕਿਸਾਨਾਂ ਨੂੰ ਇਨ-ਸੀਟੂ ਤੇ ਐਕਸ-ਸੀਟੂ ਜਰੀਏ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਵੱਲ ਮੋੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੁਰਜ਼ੋਰ ਕੋਸ਼ਿਸ਼ ਕਰ ਰਿਹਾ ਹੈ | ਵਾਤਾਵਰਨ ਪੱਖੀ ਖੇਤੀਬਾੜੀ ਮਸ਼ੀਨਰੀ ਦੀ ਕਿਸਾਨਾਂ ਤੱਕ ਆਸਾਨੀ ਨਾਲ ਪਹੁੰਚ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਕਿ ਸੰਦਾਂ ਦੀ ਘਾਟ ਕਾਰਨ ਕੋਈ ਵੀ ਕਿਸਾਨ ਪਰਾਲੀ ਨਾ ਜਲਾਏ | ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਵਿਚ ਬੁਰੀ ਤਰ੍ਹਾਂ ਪ੍ਰਦੂਸ਼ਣ ਫੈਲਦਾ ਹੈ, ਉੱਥੇ ਧੰੂਏਾ ਕਾਰਨ ਸੜਕਾਂ 'ਤੇ ਕਈ ਹਾਦਸੇ ਵਾਪਰ ਜਾਂਦੇ ਹਨ ਅਤੇ ਕਈ ਭਿਆਨਕ ਬਿਮਾਰੀਆਂ ਵੀ ਫੈਲਦੀਆਂ ਹਨ | ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦਾ ਉਪਯੋਗੀ ਜੀਵਕ ਮਾਦਾ (ਮੱਲ੍ਹੜ) ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੈ, ਵੀ ਨਸ਼ਟ ਹੋ ਜਾਂਦਾ ਹੈ | ਉਨ੍ਹਾਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿਚ ਹੀ ਵਾਹ ਕੇ ਇਸ ਦੀਆਂ ਗੱਠਾਂ ਬਣਵਾਂ ਕੇ ਇਸ ਦੀ ਸੁਚੱਜੀ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਪਾ ਸਕਣ | ਐਸ.ਐਸ.ਪੀ. ਅਜੈ ਗਾਂਧੀ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਠੱਲ੍ਹ ਪਾਉਣ ਲਈ ਦਿਨ ਰਾਤ ਕੰਮ ਕਰ ਰਿਹਾ ਹੈ | ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਕੁਦਰਤੀ ਪ੍ਰਬੰਧਨ ਲਈ ਨਿੱਤ ਦਿਨ ਕੈਂਪ ਲਗਾਏ ਜਾ ਰਹੇ ਹਨ | ਜ਼ਿਕਰਯੋਗ ਹੈ ਕਿ ਮੌਜੂਦਾ ਸਾਲ ਦੌਰਾਨ ਕਿਸਾਨਾਂ ਨੂੰ 320 ਆਧੁਨਿਕ ਮਸ਼ੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 4800 ਦੇ ਕਰੀਬ ਮਸ਼ੀਨਰੀ ਪਹਿਲਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਕੋਲ ਉਪਲਬਧ ਹਨ | ਜ਼ਿਲ੍ਹੇ ਦੇ 40 ਪਿੰਡਾਂ ਵਿਚ 62 ਏਕੜ ਜ਼ਮੀਨ ਅੰਦਰ ਝੋਨੇ ਦੀ ਪਰਾਲੀ ਦੀਆਂ ਗੱਠਾਂ ਸਾਂਭਣ ਲਈ ਸਟੋਰੇਜ ਥਾਵਾਂ ਬਣਾਈਆਂ ਗਈਆਂ ਹਨ | ਪਰਾਲੀ ਸਾੜਨ ਦੀਆਂ ਘਟਨਾਵਾਂ ਉੱਪਰ ਨਜ਼ਰਸਾਨੀ ਤੇ ਕਾਰਵਾਈ ਲਈ ਜ਼ਿਲ੍ਹੇ ਵਿਚ 27 ਕਲੱਸਟਰ ਅਫ਼ਸਰ ਤੇ 152 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ | ਇਸ ਮੌਕੇ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ, ਡਾ. ਸੁਖਰਾਜ ਕੌਰ ਦਿਉਲ ਖੇਤੀਬਾੜੀ ਅਫ਼ਸਰ, ਡਾ. ਬਲਜਿੰਦਰ ਸਿੰਘ ਖੇਤੀਬਾੜੀ ਅਫ਼ਸਰ ਤੋਂ
Ad Position 22
No active advertisement
ਪਿਛਲੀ ਖ਼ਬਰ ਯੂਨਾਈਟਿਡ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਦੀ ਮੀਟਿੰਗ ਅਗਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਪਰਮਜੀਤ ਕੌਰ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ
Ad Position 24
No active advertisement