ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਮੋਗਾ ਵਲੋਂ ਟਰੱਸਟ ਗੁਰਦੁਆਰਾ ਬੀਬੀ ਕਾਹਨ ਕੌਰ, ਲੋਕਲ ਗੁਰਪੁਰਬ ਕਮੇਟੀ ਮੋਗਾ, ਪਿ੍ੰਸੀਪਲ ਸੁਖਵੰਤ ਸਿੰਘ ਜਵੱਦੀ ਵਾਲੇ ਤੇ ਸ਼ਹਿਰ ਦੀਆਂ ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਗੁਰੂ ਸ਼ਬਦ ਪ੍ਰਚਾਰ ਮਿਸ਼ਨ ਤਹਿਤ ਦੋ ਰੋਜ਼ਾ ਗੁਰਮਤਿ ਸਮਾਗਮ 8 ਅਤੇ 9 ਨਵੰਬਰ ਸਨਿੱਚਰਵਾਰ ਤੇ ਐਤਵਾਰ ਨੂੰ ਸ਼ਾਮ 5:30 ਵਜੇ ਤੋਂ ਰਾਤ 11 ਵਜੇ ਤੱਕ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਨੇੜੇ ਰੇਲਵੇ ਫਾਟਕ ਮੇਨ ਬਾਜ਼ਾਰ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸ੍ਰੀ ਗੁਰੂ ਰਾਮਦਾਸ ਕੀਰਤਨ ਦਰਬਾਰ ਕਮੇਟੀ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਹੋਈ ਜਿਸ ਵਿਚ ਕਰਵਾਏ ਜਾ ਰਹੇ ਦੋ ਰੋਜ਼ਾ ਗੁਰਮਤਿ ਕੀਰਤਨ ਸਮਾਗਮ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ | ਇਸ ਮੌਕੇ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਵਿੱਕੀ, ਜਨਰਲ ਸਕੱਤਰ ਬਲਜਿੰਦਰ ਸਿੰਘ ਸਹਿਗਲ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਦੋ ਰੋਜ਼ਾ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਵਿਚ ਪਿ੍ੰਸੀਪਲ ਸੁਖਵੰਤ ਸਿੰਘ ਜਵੱਦੀ ਟਕਸਾਲ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲੇ, ਭਾਈ ਹਰਜੋਤ ਸਿੰਘ ਜ਼ਖਮੀ ਜਲੰਧਰ ਵਾਲੇ, ਭਾਈ ਸਿਮਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਅੰਮਿ੍ਤਪਾਲ ਸਿੰਘ ਢੈਪਈ, ਵਿਦਿਆਰਥੀ ਬਾਬਾ ਸੁੱਚਾ ਸਿੰਘ ਸੰਗੀਤ ਅਕੈਡਮੀ ਜੰਡਿਆਲਾ ਗੁਰੂ ਤੇ ਲੁਧਿਆਣਾ ਸਮੇਤ ਅਨੇਕਾਂ ਉੱਚਕੋਟੀ ਦੇ ਕੀਰਤਨੀ ਜਥੇ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ ਸਮਾਗਮਾਂ ਦੇ ਦੋਵੇਂ ਦਿਨ ਗੁਰੂ ਦੇ ਲੰਗਰ ਅਤੁੱਟ ਵਰਤਣਗੇ | ਉਨ੍ਹਾਂ ਦੱਸਿਆ ਕਿ ਕੀਰਤਨ ਦਰਬਾਰ ਕਮੇਟੀ ਦੇ ਸਰਪ੍ਰਸਤ ਬਾਬਾ ਮਹਿੰਦਰ ਸਿੰਘ ਜਨੇਰ ਵਾਲੇ, ਬਲਜੀਤ ਸਿੰਘ ਚਾਨੀ ਮੇਅਰ ਨਗਰ ਨਿਗਮ ਮੋਗਾ, ਇੰਦਰਪਾਲ ਸਿੰਘ ਬੱਬੀ ਉੱਘੇ ਸਮਾਜ ਸੇਵੀ, ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ, ਗੁਰਮੀਤ ਸਿੰਘ ਅਰੋੜਾ ਡਾਇਰੈਕਟਰ ਹੇਮ ਹਾਂਡਾ, ਹੋਰਨਾਂ ਸ਼ਖ਼ਸੀਅਤਾਂ ਤੇ ਸੰਸਥਾਵਾਂ ਵਲੋਂ ਵੀ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ | ਆਗੂਆਂ ਨੇ ਦੱਸਿਆ ਕਿ ਇਸ ਦੋ ਰੋਜ਼ਾ ਗੁਰਮਤਿ ਸਮਾਗਮ ਨੂੰ ਲੈ ਕੇ ਜ਼ਿਲ੍ਹਾ ਮੋਗਾ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਜ਼ਿਲ੍ਹੇ ਤੇ ਇਲਾਕੇ ਭਰ ਦੀਆਂ ਸੰਗਤਾਂ ਨੂੰ ਇਸ ਦੋ ਰੋਜ਼ਾ ਗੁਰਮਤਿ ਸਮਾਗਮ ਵਿਚ ਪੁੱਜ ਕੇ ਲਾਹਾ ਲੈਣ ਦੀ ਬੇਨਤੀ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭੁਪਿੰਦਰ ਸਿੰਘ ਬਬਲੂ ਚੀਫ਼ ਆਰਗੇਨਾਈਜ਼ਰ, ਜਸਵਿੰਦਰ ਸਿੰਘ ਜੱਸੀ, ਬਲਜੀਤ ਸਿੰਘ ਚਾਨੀ ਸਰਪ੍ਰਸਤ, ਬਲਜੀਤ ਸਿੰਘ ਵਿੱਕੀ ਪ੍ਰਧਾਨ, ਹਰਪ੍ਰੀਤ ਸਿੰਘ ਖੀਵਾ, ਚਰਨ ਸਿੰਘ ਹੈੱਡ ਗ੍ਰੰਥੀ, ਜਸਪਾਲ ਸਿੰਘ ਬੱਬੀ, ਬਲਜਿੰਦਰ ਸਿੰਘ ਸਹਿਗਲ ਜਨਰਲ ਸਕੱਤਰ, ਸਤਨਾਮ ਸਿੰਘ ਬੀ.ਏ. ਕੋਆਰਡੀਨੇਟਰ, ਹਰਪ੍ਰੀਤ ਸਿੰਘ ਸਹਿਗਲ ਵਿੱਤ ਸਕੱਤਰ, ਸਰਬਜੀਤ ਸਿੰਘ ਐਡਵੋਕੇਟ ਕੋਆਰਡੀਨੇਟਰ, ਸੁਰਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਨਿਰਮਲ ਸਿੰਘ ਕੰਗ, ਰਣਜੀਤ ਸਿੰਘ ਸੋਹਲ ਮਾਲਵਾ ਵਾਲੇ, ਜਸਵੀਰ ਸਿੰਘ ਐਡਵੋਕੇਟ, ਮਨਜੀਤ ਸਿੰਘ ਮਿੰਦੀ ਪ੍ਰਧਾਨ ਗੁਰੂ ਨਾਨਕ ਮੋਦੀਖ਼ਾਨਾ, ਕੁਲਵਿੰਦਰ ਸਿੰਘ ਪਰਮੇਸ਼ਰ ਦੁਆਰ ਸਮੇਤ ਵੱਡੀ ਗਿਣਤੀ ਵਿਚ ਸੰਸਥਾ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |