02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਰਜਿੰਦਰਾ ਸਕੂਲ 'ਚ ਬੱਚਿਆਂ ਵਲੋਂ ਸਵੇਰ ਦੀ ਸ਼ੋਭਾ ਯਾਤਰਾ ਕੱਢੀ

Ad Position 21
No active advertisement
ਅਜੀਤ ਡੈਸਕ 02-11-2025
ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾਨ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਵਲੋਂ ਸਵੇਰ ਦੀ ਸ਼ੋਭਾ ਯਾਤਰਾ ਕੱਢੀ ਗਈ | ਇਸ ਮੌਕੇ ਸਕੂਲ ਦੀ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਵੀ ਮੌਜੂਦ ਸਨ | ਸਵੇਰ ਦੀ ਸ਼ੋਭਾ ਯਾਤਰਾ ਸਵੇਰੇ 8 ਵਜੇ ਸਕੂਲ ਦੇ ਵਿਹੜੇ ਤੋਂ ਸ਼ੁਰੂ ਹੋਈ | ਇਸ ਮੌਕੇ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਸਰੂਪ ਨੂੰ ਇਕ ਸਜਾਈ ਹੋਈ ਪਾਲਕੀ ਵਿਚ ਸਜਾ ਕੇ ਅੱਗੇ ਰੱਖਿਆ ਗਿਆ, ਜਿਸ ਦੇ ਪਿੱਛੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਰਧਾ ਨਾਲ ਚੱਲ ਕੇ ਕੀਰਤਨ ਕੀਤਾ | ਵਿਦਿਆਰਥੀਆਂ ਨੇ ਜੋ ਬੋਲੇ ਸੋ ਨਿਹਾਲ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਕੇ ਮਾਹੌਲ ਨੂੰ ਸ਼ਰਧਾ ਨਾਲ ਭਰ ਦਿੱਤਾ | ਪ੍ਰੋਗਰਾਮ ਦੀ ਸਮਾਪਤੀ ਅਰਦਾਸ ਅਤੇ ਪ੍ਰਸ਼ਾਦ ਵੰਡਣ ਨਾਲ ਹੋਈ |
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਆਈਲਟਸ ਵਿਚੋਂ 6.5 ਬੈਂਡ ਪ੍ਰਾਪਤ ਕੀਤੇ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਵੀਰ ਗਾਥਾ ਵਿਚ ਭਾਗ ਲੈ ਕੇ ਸਰਟੀਫਿਕੇਟ ਪ੍ਰਾਪਤ ਕੀਤੇ
Ad Position 24
No active advertisement