02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੰਥਕ ਪਾਰਟੀਆਂ ਦੇ ਸਾਂਝੇ ਉਮੀਦਵਾਰ ਭਾਈ ਮਨਦੀਪ ਸਿੰਘ ਵੱਡੇ ਫਰਕ ਨਾਲ ਜਿੱਤਣਗੇ-ਦਵਿੰਦਰ ਸਿੰਘ ਰਣੀਆਂ

Ad Position 21
No active advertisement
ਅਜੀਤ ਡੈਸਕ 02-11-2025
ਮੋਗਾ, 1 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਜ਼ਿਮਨੀ ਚੋਣ ਤਰਨਤਾਰਨ ਵਿਚ ਪੰਥਕ ਪਾਰਟੀਆਂ ਦੇ ਸਰਬ ਸਾਂਝੇ ਉਮੀਦਵਾਰ ਭਾਈ ਮਨਦੀਪ ਸਿੰਘ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ ਤੇ ਪੰਥਕ ਹਲਕਾ ਤਰਨਤਾਰਨ ਪੰਥਕ ਉਮੀਦਵਾਰ ਨੂੰ ਹੀ ਜਿਤਾਏਗਾ | ਇਸ ਲਈ ਭਾਈ ਮਨਦੀਪ ਸਿੰਘ ਦੀ ਜਿੱਤ ਪੂਰੀ ਤਰ੍ਹਾਂ ਯਕੀਨੀ ਹੈ | ਇਸ ਪ੍ਰਗਟਾਵਾ ਪੁਨਰ ਸੁਰਜੀਤ ਅਕਾਲੀ ਦਲ ਦੇ ਕੌਮੀ ਡੈਲੀਗੇਟ ਦਵਿੰਦਰ ਸਿੰਘ ਰਣੀਆਂ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਭਾਈ ਮਨਦੀਪ ਸਿੰਘ ਦੀ ਚੋਣ ਕਮਾਂਡ ਪੁਨਰ ਸੁਰਜੀਤ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਜਨਰਲ ਸਕੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਹੋਰਾਂ ਨੇ ਸਾਂਭੀ ਹੋਈ ਹੈ ਅਤੇ ਉਨ੍ਹਾਂ ਦੇ ਚੋਣ ਪ੍ਰਚਾਰ ਵਿਚ ਵੱਡੇ ਆਗੂ ਭਾਈ ਜਸਵੰਤ ਸਿੰਘ ਖਾਲੜਾ ਦੀ ਧਰਮ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ, ਪੁਨਰ ਸੁਰਜੀਤ ਅਕਾਲੀ ਦਲ ਦੇ ਚੇਅਰਪਰਸਨ ਬੀਬੀ ਸਤਵੰਤ ਕੌਰ ਆਦਿ ਆਗੂ ਚੋਣ ਪ੍ਰਚਾਰ ਵਿਚ ਡਟੇ ਹੋਏ ਹਨ ਤੇ ਭਾਈ ਮਨਦੀਪ ਸਿੰਘ ਦੀ ਚੋਣ ਮੁਹਿੰਮ ਇਕ ਲੋਕ ਲਹਿਰ ਬਣ ਗਈ ਹੈ | ਹਲਕਾ ਤਰਨਤਾਰਨ ਦੇ ਸੂਝਵਾਨ ਵੋਟਰ ਆਉਣ ਵਾਲੀ 11 ਨਵੰਬਰ ਨੂੰ ਭਾਈ ਮਨਦੀਪ ਸਿੰਘ ਦੇ ਚੋਣ ਨਿਸ਼ਾਨ ਬਾਲਟੀ ਦਾ ਬਟਨ ਦਬਾ ਕੇ ਪੰਥ ਦਰਦੀ ਤੇ ਸਰਬ ਸਾਂਝੇ ਪ੍ਰਵਾਨਿਤ ਉਮੀਦਵਾਰ ਦੀ ਰਿਕਾਰਡ ਤੋੜ ਜਿੱਤ ਕਰਵਾਉਣਗੇ | ਰਣੀਆਂ ਨੇ ਕਿਹਾ ਕਿ ਭਾਵੇਂ ਮੌਜੂਦਾ ਆਪ ਸਰਕਾਰ ਹਰ ਤਰ੍ਹਾਂ ਦਾ ਹਰਬਾ ਵਰਤਣ ਦੇ ਨਾਲ ਵੋਟਰਾਂ ਨੂੰ ਦਬਕਾ ਧਮਕਾ ਰਹੀ ਹੈ ਪਰ ਤਰਨਤਾਰਨ ਹਲਕੇ ਦੇ ਪੰਥਕ ਲੋਕ ਆਪ ਸਰਕਾਰ ਦੇ ਡਰਾਵੇ ਵਿਚ ਆਉਣ ਵਾਲੇ ਨਹੀਂ ਤੇ ਉਸ ਦਾ ਜਵਾਬ ਉਹ 11 ਨਵੰਬਰ ਨੂੰ ਹੀ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਡੇਂਗੂ ਤੋਂ ਬਚਣ ਲਈ ਜਾਗਰੂਕਤਾ ਜ਼ਰੂਰੀ-ਸਿਵਲ ਸਰਜਨ ਅਗਲੀ ਖ਼ਬਰ ਸਰਕਾਰੀ ਸਕੂਲ ਡਾਲਾ ਦੇ ਵਿਦਿਆਰਥੀਆਂ ਨੇ ਕੀਤੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਯਾਤਰਾ
Ad Position 24
No active advertisement