02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਡੇਂਗੂ ਤੋਂ ਬਚਣ ਲਈ ਜਾਗਰੂਕਤਾ ਜ਼ਰੂਰੀ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 02-11-2025
ਮੋਗਾ, 1 ਨਵੰਬਰ (ਗੁਰਤੇਜ ਸਿੰਘ ਬੱਬੀ)-ਸਿਹਤ ਵਿਭਾਗ ਮੋਗਾ ਵਲੋਂ ਡੇਂਗੂ ਦੇ ਖਾਤਮੇ ਨੂੰ ਲੈ ਕੇ ਜ਼ਿਲ੍ਹੇ ਵਿਚ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ | ਇਸ ਸਬੰਧੀ ਸਿਵਲ ਸਰਜਨ ਮੋਗਾ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਡੇਂਗੂ ਤੋਂ ਘਬਰਾਉਣ ਦੀ ਲੋੜ ਨਹੀਂ ਸਗੋਂ ਜਾਗਰੂਕ ਹੋਣ ਦੀ ਲੋੜ ਹੈ | ਸਿਹਤ ਵਿਭਾਗ ਦਾ ਮੰਤਵ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਨਾ ਹੈ | ਉਨ੍ਹਾਂ ਦੱਸਿਆ ਕਿ ਡੇਂਗੂ ਮੱਛਰ ਦਾ ਲਾਰਵਾ ਸਾਫ ਪਾਣੀ ਵਿਚ ਪਨਪਦਾ ਹੈ ਇਸ ਲਈ ਆਪਣੇ ਘਰਾਂ-ਦਫ਼ਤਰਾਂ ਦੇ ਆਲੇ-ਦੁਆਲੇ ਸਾਫ-ਸਫਾਈ ਰੱਖੀ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵਲੋਂ ਸ਼ੁੱਕਰਵਾਰ ਨੂੰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦੀ ਮਜਬੂਰੀ-ਬੀ.ਕੇ.ਯੂ. ਲੱਖੋਵਾਲ ਅਗਲੀ ਖ਼ਬਰ ਪੰਥਕ ਪਾਰਟੀਆਂ ਦੇ ਸਾਂਝੇ ਉਮੀਦਵਾਰ ਭਾਈ ਮਨਦੀਪ ਸਿੰਘ ਵੱਡੇ ਫਰਕ ਨਾਲ ਜਿੱਤਣਗੇ-ਦਵਿੰਦਰ ਸਿੰਘ ਰਣੀਆਂ
Ad Position 24
No active advertisement