02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦੀ ਮਜਬੂਰੀ-ਬੀ.ਕੇ.ਯੂ. ਲੱਖੋਵਾਲ

Ad Position 21
No active advertisement
ਅਜੀਤ ਡੈਸਕ 02-11-2025
ਬਾਘਾ ਪੁਰਾਣਾ, 1 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਗੁਰਦੁਆਰਾ ਮੁਗਲੂ ਪੱਤੀ ਬਾਘਾ ਪੁਰਾਣਾ ਵਿਖੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਬਰਾੜ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰੀਤਮ ਸਿੰਘ ਬਾਰੜ ਬਾਘਾ ਪੁਰਾਣਾ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਬੀਤੇ ਹਫਤੇ ਯੂਨੀਅਨ ਵਲੋਂ ਐਸ.ਡੀ.ਐਮ. ਬਾਘਾ ਪੁਰਾਣਾ, ਤਹਿਸੀਲਦਾਰ ਬਾਘਾ ਪੁਰਾਣਾ ਅਤੇ ਖੇਤੀਬਾੜੀ ਅਫਸਰ ਬਾਘਾ ਪੁਰਾਣਾ ਨੂੰ ਮੰਗ ਪੱਤਰ ਦਿੱਤਾ ਸੀ ਕਿ ਜੇਕਰ ਪ੍ਰਸ਼ਾਸਨ ਨੇ ਹਫਤੇ ਅੰਦਰ ਝੋਨੇ ਦੀ ਰਹਿੰਦ-ਖੰੂਹਦ (ਪਰਾਲੀ) ਦੀ ਸੰਭਾਲ ਸਬੰਧੀ ਕੋਈ ਪੁਖਤਾ ਪ੍ਰਬੰਧ ਨਾ ਕੀਤੇ ਤਾਂ ਕਿਸਾਨਾਂ ਵਲੋਂ ਮਜਬੂਰੀ ਵੱਸ ਪਰਾਲੀ ਨੂੰ ਅੱਗ ਲਾਈ ਜਾਵੇਗੀ ਪਰ ਪ੍ਰਸ਼ਾਸਨ ਨੇ ਇਸ ਜਾਇਜ਼ ਮੰਗ ਵੱਲ ਧਿਆਨ ਨਹੀਂ ਦਿੱਤਾ | ਇਸ ਮੌਕੇ ਪ੍ਰਧਾਨ ਪ੍ਰੀਤਮ ਸਿੰਘ ਬਰਾੜ ਅਤੇ ਯੂਨੀਅਨ ਮੈਂਬਰਾਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦੀ ਮਜਬੂਰੀ ਹੈ ਜੇਕਰ ਕਿਸਾਨਾਂ ਨੂੰ ਅੱਗ ਲਗਾਉਣ ਤੋਂ ਰੋਕਿਆ ਅਤੇ ਕਾਨੂੰਨੀ ਕਾਰਵਾਈ ਕਰਨ ਦੀ ਧਮਕੀ ਦਿੱਤੀ ਤਾਂ ਯੂਨੀਅਨ ਵਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਭਗਤ ਸਿੰਘ ਲੰਗੇਆਣਾ, ਮੇਜਰ ਸਿੰਘ ਬਰਾੜ, ਮੁਕੰਦ ਸਿੰਘ ਕਮਲ ਬਾਘਾ ਪੁਰਾਣਾ, ਜਗਦੀਸ਼ ਸਿੰਘ ਬਰਾੜ, ਕਾਕਾ ਸਿੰਘ ਬਰਾੜ, ਦਵਿੰਦਰ ਸਿੰਘ ਮੀਤ ਪ੍ਰਧਾਨ, ਸਾਧੂ ਸਿੰਘ, ਗੁਰਮੀਤ ਸਿੰਘ, ਜਗਤਾਰ ਸਿੰਘ, ਇਕਬਾਲ ਸਿੰਘ ਬਰਾੜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਲੋਂ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਅਗਲੀ ਖ਼ਬਰ ਡੇਂਗੂ ਤੋਂ ਬਚਣ ਲਈ ਜਾਗਰੂਕਤਾ ਜ਼ਰੂਰੀ-ਸਿਵਲ ਸਰਜਨ
Ad Position 24
No active advertisement