ਧਰਮਕੋਟ, 1 ਨਵੰਬਰ (ਪਰਮਜੀਤ ਸਿੰਘ)-ਇਲਾਕੇ ਦੀ ਪ੍ਰਸਿੱਧ ਸੰਸਥਾ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਲੋਂ ਨਸ਼ਿਆਂ ਵਿਰੁੱਧ ਨਾਅਰੇ ਹੇਠ ਜਾਗਰੂਕਤਾ ਰੈਲੀ ਕਰਵਾਈ ਗਈ | ਇਹ ਰੈਲੀ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਮਧੂ ਸ਼ਰਮਾ ਦੀ ਯੋਗ ਅਗਵਾਈ ਅਧੀਨ ਕੱਢੀ ਗਈ | ਡਾ. ਮਧੂ ਸ਼ਰਮਾ ਨੇ ਦੱਸਿਆ ਕਿ ਇਸ ਰੈਲੀ ਦਾ ਮਕਸਦ ਆਮ ਲੋਕਾਂ ਨੂੰ ਨਸ਼ਿਆਂ ਵਰਗੀ ਬੁਰਾਈ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਮਨੁੱਖੀ ਜ਼ਿੰਦਗੀਆਂ ਅਤੇ ਪਰਿਵਾਰਾਂ ਨੂੰ ਬਚਾਇਆ ਜਾ ਸਕੇ | ਕਾਲਜ ਦੇ ਵਿਦਿਆਰਥੀਆਂ ਵਲੋਂ ਇਹ ਰੈਲੀ ਧਰਮਕੋਟ ਵਿਚ ਕੱਢੀ ਗਈ | ਕਾਲਜ ਦੀ ਮੈਨੇਜਮੈਂਟ ਕਮੇਟੀ ਅਤੇ ਸਮੂਹ ਸਟਾਫ਼ ਨੇ ਭਵਿੱਖ ਵਿਚ ਅਜਿਹੇ ਸਮਾਜਿਕ ਭਲਾਈ ਦੇ ਕੰਮਾਂ ਵਿਚ ਹਿੱਸਾ ਲੈਣ ਪ੍ਰਤੀ ਵਚਨਬੱਧਤਾ ਪ੍ਰਗਟਾਈ |