16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਨਿਸ਼ਕਾਮ ਸੇਵਾ ਭਾਵ ਮੋਗਾ ਦੀ ਮੀਟਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਮੋਗਾ, 2 ਨਵੰਬਰ (ਜਸਪਾਲ ਸਿੰਘ ਬੱਬੀ)-ਨਿਸ਼ਕਾਮ ਸੇਵਾ ਭਾਵ ਮੋਗਾ ਦੀ ਮੀਟਿੰਗ ਐਡਵੋਕੇਟ ਬੋਧਰਾਜ ਮਜੀਠੀਆ, ਮੁਕੇਸ਼ ਕੋਚਰ, ਚਰਨਜੀਤ ਸਿੰਘ ਝੰਡੇਆਣਾ, ਜਸਪਾਲ ਸਿੰਘ ਮੋਗਾ ਦੀ ਅਗਵਾਈ ਹੇਠ ਹੋਈ | ਜਿਸ 'ਚ ਉਨ੍ਹਾਂ ਦੱਸਿਆ ਕਿ ਮਿਤੀ : 23 ਨਵੰਬਰ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਵਿੱਤਰ ਯਾਦ 'ਵਚ ਰਾਜ ਪੱਧਰੀ ਸਮਾਗਮ ਮੌਕੇ ਲੋੜਵੰਦਾਂ ਨੂੰ 350 ਕੋਟੀਆਂ ਵੰਡੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਬੇਮਿਸਾਲ ਬਲੀਦਾਨ ਸਾਨੂੰ ਸੱਚ, ਦਇਆ ਤੇ ਧਰਮ ਦੀ ਰੱਖਿਆ ਲਈ ਹਮੇਸ਼ਾ ਤਿਆਰ ਰਹਿਣ ਲਈ ਪ੍ਰੇਰਿਤ ਕਰਦਾ ਹੈ | ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਦੇ ਮਾਰਗ ਨੂੰ ਰੌਸ਼ਨ ਕਰਦੀਆਂ ਰਹਿੰਦੀਆਂ ਹਨ | ਜਿਨ੍ਹਾਂ ਨੇ ਧਰਮ, ਮਨੁੱਖਤਾ ਤੇ ਸੱਚ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਭਾਸ਼ ਗਰੋਵਰ, ਨਵਨੀਤ ਜਨਰਲ ਸਕੱਤਰ, ਚਰਨਜੀਤ ਸਿੰਘ ਝੰਡੇਆਣਾ, ਬਰਿੰਦਰਜੀਤ ਸਿੰਘ ਸਿੰਘ ਬਿੱਟੂ, ਸਤਵੀਰ ਸਿੰਘ, ਜਸਵੰਤ ਸਿੰਘ, ਰਸਾਲ ਸਿੰਘ ਰੰਧਾਵਾ, ਪੁਰਸ਼ੋਤਮ ਕੁਮਾਰ, ਮਨਜੀਤ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਥਾਣਾ ਮਹਿਣਾ ਪੁਲਿਸ ਵਲੋਂ ਇਕ ਦੇਸੀ ਪਿਸਟਲ ਕੱਟਾ ਸਮੇਤ 2 ਕਾਬੂ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਪਿੰਡ ਬੁੰਗਲ ਵਿਚ ਕੱਢਿਆ ਨਗਰ ਕੀਰਤਨ
Ad Position 24