16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਸਿੰਡੀਕੇਟ ਖ਼ਤਮ ਕਰਨਾ ਮੰਦਭਾਗਾ-ਕਾਲੇਕੇ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਨੱਥੂਵਾਲਾ ਗਰਬੀ, 2 ਨਵੰਬਰ (ਨਵਦੀਪ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਗੁਰਦਰਸ਼ਨ ਸਿੰਘ ਕਾਲੇਕੇ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਖ਼ਤਮ ਕਰਨਾ ਬਹੁਤ ਹੀ ਮੰਦਭਾਗਾ ਕਦਮ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੀਆਂ ਭਾਸ਼ਾਵਾਂ ਨੂੰ ਖ਼ਤਮ ਕਰਕੇ ਸਾਰੇ ਸੂਬਿਆਂ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ | ਕੇਂਦਰ ਸਰਕਾਰ ਨੇ ਪਹਿਲਾਂ ਹੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਤੇ ਕਬਜ਼ਾ ਕੀਤਾ, ਹੁਣ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਉੱਤੇ ਕਬਜ਼ਾ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਖੋਸਾ ਇਸ ਦਾ ਸਖ਼ਤ ਵਿਰੋਧ ਕਰਦੀ ਹੈ ਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੀ ਹੈ ਕਿ ਇਹ ਆਦੇਸ਼ ਜਲਦੀ ਤੋਂ ਜਲਦੀ ਵਾਪਸ ਲਿਆ ਜਾਵੇ ਨਹੀਂ ਤਾਂ ਭਾਰਤੀ ਕਿਸਾਨ ਯੂਨੀਅਨ ਖੋਸਾ ਸਖ਼ਤ ਫ਼ੈਸਲਾ ਲੈਣ ਵਾਸਤੇ ਤਿਆਰ ਬਰ ਤਿਆਰ ਹੈ |
Ad Position 22
No active advertisement
ਪਿਛਲੀ ਖ਼ਬਰ ਪਲਾਸਟਿਕ ਲਿਫ਼ਾਫ਼ਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ 'ਤੇ ਪੂਰਨ ਪਾਬੰਦੀ-ਜ਼ਿਲ੍ਹਾ ਮੈਜਿਸਟ੍ਰੇਟ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ
Ad Position 24