16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

13 ਕਰੋੜ 20 ਲੱਖ ਨਾਲ ਹਲਕੇ ਦੀਆਂ ਸੜਕਾਂ ਦਾ ਹੋਵੇਗਾ ਨਵੀਨੀਕਰਨ-ਵਿਧਾਇਕ ਮਨਜੀਤ ਸਿੰਘ ਬਿਲਾਸਪੁਰ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
• ਹਲਕੇ ਦੇ ਲੋਕਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ-ਬਿਲਾਸਪੁਰ
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਦਿ੍ੜ੍ਹ ਇਰਾਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਿਛਲੇ ਦਿਨੀਂ ਪੰਜਾਬ ਦੀਆਂ ਤਕਰੀਬਨ 19 ਹਜ਼ਾਰ ਕਿੱਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ ਜਿਸ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੀਆਂ ਤਕਰੀਬਨ 75 ਕਿੱਲੋਮੀਟਰ ਸੜਕਾਂ ਦਾ ਨਵੀਨੀਕਰਨ 13 ਕਰੋੜ 20 ਲੱਖ ਰੁਪਏ ਨਾਲ ਹੋਵੇਗਾ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਵਿਧਾਇਕ ਬਿਲਾਸਪੁਰ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਹਲਕੇ ਦੀਆਂ ਸੜਕਾਂ ਦਾ ਬਹੁਤ ਬੁਰਾ ਹਾਲ ਹੋ ਚੁੱਕਾ ਸੀ ਜਿਸ ਨਾਲ ਹਲਕੇ ਦੇ ਲੋਕਾਂ ਨੂੰ ਖ਼ਾਸਕਰ ਸਾਡੇ ਕਿਸਾਨ ਭਰਾਵਾਂ ਨੂੰ ਬਹੁਤ ਪ੍ਰੇਸ਼ਾਨੀ ਹੁੰਦੀ ਸੀ |
ਇਸੇ ਤਹਿਤ ਉਨ੍ਹਾਂ ਵਲੋਂ ਸਾਰੇ ਹਲਕੇ ਦੀਆਂ ਸੜਕਾਂ ਦਾ ਖਰੜਾ ਤਿਆਰ ਕਰ ਕੇ ਮੁੱਖ ਮੰਤਰੀ ਪੰਜਾਬ ਕੋਲ ਰੱਖਿਆ ਜਿਸ ਨੂੰ ਉਨ੍ਹਾਂ ਨੇ ਪਾਸ ਕਰ ਕੇ ਹਲਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕੀਤਾ ਹੈ | ਵਿਧਾਇਕ ਬਿਲਾਸਪੁਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਲਕੇ ਦੇ ਲੋਕਾਂ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੀਆਂ ਸੜਕਾਂ ਦੇ ਨਵੀਨੀਕਰਨ ਹੋਣ ਨਾਲ ਜਿੱਥੇ ਆਮ ਲੋਕਾਂ ਨੂੰ ਸੌਖ ਹੋਵੇਗੀ ਉੱਥੇ ਹੀ ਕਿਸਾਨ ਭਰਾਵਾਂ ਅਤੇ ਵਪਾਰੀਆਂ ਨੂੰ ਵੀ ਵਪਾਰ ਦੇ ਅਦਾਨ ਪ੍ਰਦਾਨ ਵਿਚ ਵੱਡਾ ਲਾਭ ਹੋਵੇਗਾ | ਇਸ ਸਮੇਂ ਉਨ੍ਹਾਂ ਨਾਲ ਮੈਂਬਰ ਪਲੈਨਿੰਗ ਬੋਰਡ ਅਤੇ ਸੰਗਠਨ ਇੰਚਾਰਜ ਦਵਿੰਦਰ ਸਿੰਘ ਤਖ਼ਤੂਪੁਰਾ ਅਤੇ ਸਰਪੰਚ ਸੁਖਦੀਪ ਸਿੰਘ ਭਾਗੀਕੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਇਕ ਯੁੱਗ ਪੁਰਸ਼ ਸਨ ਸਰਦਾਰ ਵੱਲਭ ਭਾਈ ਪਟੇਲ- ਵਿਜੇ ਸਾਥੀ
Ad Position 24