16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ ਯੂਨੀਵਰਸਿਟੀ 'ਤੇ ਕੇਂਦਰ ਦਾ ਨਾਦਰਸ਼ਾਹੀ ਫ਼ਰਮਾਨ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਵਿਧਾਇਕ ਬਿਲਾਸਪੁਰ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਗਵਰਨਿੰਗ ਬਾਡੀ ਸੈਨੇਟ ਅਤੇ ਸਿੰਡੀਕੇਟ ਨੂੰ ਪੰਜਾਬ ਯੂਨੀਵਰਸਿਟੀ 'ਚੋਂ ਭੰਗ ਕੀਤੇ ਜਾਣ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ | ਇਸ ਸਮੇਂ 'ਅਜੀਤ' ਨਾਲ ਗੱਲ ਕਰਦਿਆਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪਿਛਲੇ 59 ਸਾਲਾਂ ਤੋਂ ਪੰਜਾਬ ਯੂਨੀਵਰਸਿਟੀ ਲੋਕਤੰਤਰਿਕ ਢਾਂਚੇ ਨਾਲ ਚੱਲ ਰਹੀ ਹੈ ਪਰ ਕੇਂਦਰ ਨੇ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ | ਕੇਂਦਰ ਨੇ ਪੰਜਾਬ ਦੇ ਰੂਲ ਡਿਵੈਲਪਮੈਂਟ ਫ਼ੰਡ ਰੋਕ ਰੱਖੇ ਹਨ ਪਰ ਹੁਣ ਉਨ੍ਹਾਂ ਦੀ ਕੋਝੀ ਹਰਕਤ ਸਿੱਖਿਆ 'ਤੇ ਹੋ ਰਹੀ ਹੈ | ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਕੇਂਦਰ ਨੂੰ ਸਿੱਖਿਆ ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ ਕਿਉਂਕਿ ਸਿੱਖਿਆ 'ਤੇ ਸਭ ਦਾ ਸਮਾਨ ਅਧਿਕਾਰ ਹੈ ਤੇ ਇਸ 'ਤੇ ਸਾਰਿਆਂ ਦੀ ਰਾਏ ਇਕ ਹੋਣੀ ਚਾਹੀਦੀ ਹੈ | ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਕੇਂਦਰ ਨੇ ਗਵਰਨਿੰਗ ਬਾਡੀ ਸੈਨੇਟ ਤੇ ਸਿੰਡੀਕੇਟ ਨੂੰ ਖ਼ਤਮ ਕਰਕੇ ਸਿੱਖਿਆ ਦੇ ਪਵਿੱਤਰ ਰਸਤੇ 'ਤੇ ਰਾਜਨੀਤੀ ਕੀਤੀ ਹੈ ਜੋ ਨਾ ਬਰਦਾਸ਼ਤ ਯੋਗ ਹੈ | ਉਨ੍ਹਾਂ ਕਿਹਾ ਕਿ ਮੈਂਬਰਾਂ ਦੇ ਘਟਾਏ ਜਾਣਾ ਅਤਿ ਮੰਦਭਾਗਾ ਹੈ ਕਿਉਂਕਿ ਇਸ ਨਾਲ ਸਿੱਖਿਆ ਅਤੇ ਸਿੱਖਿਆ ਸ਼ਾਸਤਰੀਆਂ ਦੀ ਚੋਣ ਵੇਲੇ ਕੇਂਦਰ ਆਪਣੀ ਤਾਨਾਸ਼ਾਹੀ ਕਰੇਗੀ ਜੋ ਕਿ ਪੰਜਾਬ ਦੇ ਵਿਦਿਆਰਥੀਆਂ ਤੇ ਪੰਜਾਬ ਦੇ ਅਧਿਆਪਕਾਂ ਲਈ ਅਤੇ ਖੇਤਰੀ ਭਾਸ਼ਾ ਲਈ ਹਾਨੀਕਾਰਕ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ 'ਚ ਵਿਸ਼ਵ ਤੰਬਾਕੂ ਮੁਕਤ ਦਿਵਸ ਮਨਾਇਆ ਅਗਲੀ ਖ਼ਬਰ ਤਸਨੀਮ ਕੌਰ ਢਿੱਲੋਂ ਨੇ ਅਕਾਲ ਅਕੈਡਮੀ ਭਦੌੜ ਦਾ ਨਾਂਅ ਰੌਸ਼ਨ ਕੀਤਾ
Ad Position 24