16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਦਸਮੇਸ਼ ਸਕੂਲ 'ਚ ਵਿਸ਼ਵ ਤੰਬਾਕੂ ਮੁਕਤ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਨਿਹਾਲ ਸਿੰਘ ਵਾਲਾ, 2 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਮੋਗਾ ਦਵਿੰਦਰ ਸਿੰਘ ਲੋਟੇ ਤੇ ਤਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਵਲੋਂ ਵਿਸ਼ਵ ਤੰਬਾਕੂ ਮੁਕਤ ਦਿਵਸ ਮਨਾਇਆ ਗਿਆ | ਇਸ ਸਮੇਂ ਵਲੰਟੀਅਰਾਂ ਨੇ ਆਪਣੇ ਭਾਸ਼ਣਾਂ, ਕਵਿਤਾਵਾਂ ਤੇ ਰਚਨਾਵਾਂ ਰਾਹੀਂ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਵਲੰਟੀਅਰਾਂ ਨੇ ਚਾਰਟ ਬਣਾਉਣ ਤੇ ਸਲੋਗਨ ਰਾਈਟਿੰਗ ਰਾਹੀਂ ਵੀ ਆਪਣੇ ਮਨ ਦੇ ਜਜ਼ਬਾਤ ਖ਼ੂਬਸੂਰਤ ਢੰਗ ਨਾਲ ਪ੍ਰਗਟਾਏ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਆਪਣੇ ਸੁਨੇਹੇ ਵਿਚ ਕਿਹਾ ਕਿ ਤੰਬਾਕੂ ਅਨੇਕਾਂ ਬਿਮਾਰੀਆਂ ਦਾ ਕਾਰਕ ਹੈ | ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਦੱਸਿਆ ਕਿ ਤੰਬਾਕੂ ਵਿਚ ਨਿਕੋਟੀਨ, ਕਾਰਬਨ ਮੋਨੋਆਕਸਾਈਡ ਵਰਗੇ ਕਈ ਜ਼ਹਿਰੀਲੇ ਤੱਤ ਹੁੰਦੇ ਹਨ ਜੋ ਜਾਨਲੇਵਾ ਸਾਬਤ ਹੁੰਦੇ ਹਨ | ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਵਲੰਟੀਅਰਾਂ ਨੂੰ ਤੰਬਾਕੂ ਸੇਵਨ ਨਾ ਕਰਨ ਦਾ ਅਹਿਦ ਲੈਣ ਦੀ ਸਲਾਹ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਜ਼ਿਲ੍ਹਾ ਪੱਧਰ ਦੇ ਸਾਇੰਸ ਡਰਾਮੇ 'ਚ ਤੀਜੇ ਨੰਬਰ 'ਤੇ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਤੇ ਕੇਂਦਰ ਦਾ ਨਾਦਰਸ਼ਾਹੀ ਫ਼ਰਮਾਨ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਵਿਧਾਇਕ ਬਿਲਾਸਪੁਰ
Ad Position 24