16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕੈਨੇਡਾ ਤੋਂ ਪਿੰਡ ਪਰਤਣ 'ਤੇ ਸੀਨੀਅਰ ਅਕਾਲੀ ਆਗੂ ਨਸੀਬ ਸਿੰਘ ਸੰਧੂਆਂ ਵਾਲਾ ਦਾ ਪਿੰਡ ਵਾਸੀਆਂ ਵਲੋਂ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਕੈਨੇਡਾ ਦੇ ਜਨਰਲ ਸਕੱਤਰ ਤੇ ਸੀਨੀਅਰ ਅਕਾਲੀ ਆਗੂ ਨਸੀਬ ਸਿੰਘ ਸੰਧੂਆਂ ਵਾਲਾ ਲੰਬੇ ਅਰਸੇ ਤੋਂ ਬਾਅਦ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਸੰਧੂਆਂ ਵਾਲਾ ਪੁੱਜੇ ਹਨ | ਉਨ੍ਹਾਂ ਦੇ ਪਿੰਡ ਪੁੱਜਣ 'ਤੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਨਸੀਬ ਸਿੰਘ ਸੰਧੂਆਂ ਵਾਲਾ ਨੇ ਕਿਹਾ ਕਿ ਉਹ ਪਿੰਡ ਵਾਸੀਆਂ ਦੇ ਹਮੇਸ਼ਾ ਰਿਣੀ ਹਨ ਜੋ ਉਨ੍ਹਾਂ ਨੂੰ ਪਿੰਡ ਵਾਸੀਆਂ ਨੇ ਮਾਣ ਸਨਮਾਨ ਬਖ਼ਸ਼ਿਆ ਹੈ | ਉਨ੍ਹਾਂ ਕਿਹਾ ਕਿ ਅੱਜ ਸੂਬੇ ਅੰਦਰ 'ਆਪ' ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਗਈ ਹੈ ਅਤੇ ਆਏ ਦਿਨ ਨੌਜਵਾਨਾਂ ਦੇ ਕਤਲ, ਲੁੱਟਾਂ ਖੋਹਾਂ ਹੋ ਰਹੀਆਂ ਹਨ ਅਤੇ ਸੂਬੇ ਦੇ ਲੋਕ ਡਰ ਅਤੇ ਸਹਿਮ ਦੇ ਮਾਹੌਲ ਵਿਚ ਜੀਅ ਰਹੇ ਹਨ | ਤਰਨਤਾਰਨ ਜ਼ਿਮਨੀ ਚੋਣ 'ਤੇ ਬੋਲਦਿਆਂ ਨਸੀਬ ਸਿੰਘ ਸੰਧੂਆਂ ਵਾਲਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਧਰਮੀ ਫ਼ੌਜੀ ਪਰਿਵਾਰ ਨਾਲ ਸਬੰਧਿਤ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਚੋਣ ਮੁਹਿੰਮ ਵਿਚ ਉਤਾਰਿਆ ਹੈ ਤੇ ਉਨ੍ਹਾਂ ਨੂੰ ਹਲਕੇ ਵਿਚ ਵੱਡਾ ਮਾਣ ਸਤਿਕਾਰ ਮਿਲ ਰਿਹਾ ਹੈ ਕਿਉਂਕਿ ਬੀਬੀ ਸੁਖਵਿੰਦਰ ਕੌਰ ਰੰਧਾਵਾ ਪਿਛਲੇ ਲੰਬੇ ਸਮੇਂ ਤੋਂ ਹਲਕੇ ਦੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ, ਇਸ ਲਈ ਉਨ੍ਹਾਂ ਦੀ ਜਿੱਤ ਯਕੀਨੀ ਹੈ | ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ | ਇਸ ਮੌਕੇ ਚੰਦ ਸਿੰਘ, ਬਲਦੇਵ ਸਿੰਘ ਸੰਧੂ, ਰਣਜੋਧ ਸਿੰਘ, ਪ੍ਰੀਤਮ ਸਿੰਘ, ਮੰਦਰ ਸਿੰਘ ਸੰਧੂ, ਸੁਖਜਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮੇਨ ਹਾਈਵੇ ਤੇ ਲਿੰਕ ਸੜਕਾਂ 'ਤੇ ਪਸ਼ੂਆਂ ਦੇ ਚਰਾਏ ਜਾਣ 'ਤੇ ਪਾਬੰਦੀ ਅਗਲੀ ਖ਼ਬਰ ਰਾਮਗੰਜ ਮੰਡੀ ਵਿਚ ਤੀਜੇ ਭਗਵਤੀ ਜਾਗਰਣ ਦੇ ਸੱਦਾ ਪੱਤਰ ਕੀਤੇ ਜਾਰੀ
Ad Position 24