16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮੇਨ ਹਾਈਵੇ ਤੇ ਲਿੰਕ ਸੜਕਾਂ 'ਤੇ ਪਸ਼ੂਆਂ ਦੇ ਚਰਾਏ ਜਾਣ 'ਤੇ ਪਾਬੰਦੀ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਆਮ ਲੋਕਾਂ ਵਲੋਂ ਮੇਨ ਹਾਈਵੇ ਤੇ ਲਿੰਕ ਸੜਕਾਂ 'ਤੇ ਪਸ਼ੂਆਂ ਦੇ ਚਰਾਏ ਜਾਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਆਮ ਲੋਕਾਂ ਵਲੋਂ ਆਪਣੇ ਪਸ਼ੂ ਜੋ ਕਿ ਬਹੁਤ ਜ਼ਿਆਦਾ ਗਿਣਤੀ ਵਿਚ ਹੁੰਦੇ ਹਨ, ਲਿਆ ਕੇ ਸ਼ਹਿਰਾਂ ਤੇ ਪਿੰਡਾਂ ਦੀਆਂ ਸੜਕਾਂ ਦੇ ਆਲੇ-ਦੁਆਲੇ ਚਰਾਏ ਜਾਂਦੇ ਹਨ | ਪਸ਼ੂਆਂ ਦੀ ਗਿਣਤੀ ਬਹੁਤ ਜ਼ਿਆਦਾ ਤਾਦਾਦ ਵਿਚ ਹੋਣ ਕਾਰਨ ਇਨ੍ਹਾਂ ਪਸ਼ੂਆਂ ਵਲੋਂ ਕਿਸਾਨਾਂ ਦੀ ਫ਼ਸਲ ਦਾ ਵੀ ਨੁਕਸਾਨ ਕੀਤੇ ਜਾਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਤੇ ਮੇਨ ਹਾਈਵੇ ਸੜਕਾਂ 'ਤੇ ਇਨ੍ਹਾਂ ਪਸ਼ੂਆਂ ਦੇ ਕਾਰਨ ਆਵਾਜਾਈ ਵਿਚ ਵਿਘਨ ਪੈਂਦਾ ਹੈ ਤੇ ਐਕਸੀਡੈਂਟ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ | ਸੜਕਾਂ ਦੇ ਆਲੇ-ਦੁਆਲੇ ਵੱਖ-ਵੱਖ ਵਿਭਾਗਾਂ ਵਲੋਂ ਖ਼ਾਸ ਕਰਕੇ ਜੰਗਲਾਤ ਵਿਭਾਗ ਵਲੋਂ ਲਗਾਏ ਬੂਟੇ ਆਦਿ ਸਰਕਾਰੀ ਸੰਪਤੀ ਦਾ ਵੀ ਨੁਕਸਾਨ ਹੁੰਦਾ ਹੈ ਅਤੇ ਇਨ੍ਹਾਂ ਪਸ਼ੂਆਂ ਦੁਆਰਾ ਸੜਕਾਂ ਉੱਪਰ ਗੰਦਗੀ ਵੀ ਪਾਈ ਜਾਂਦੀ ਹੈ | ਉਕਤ ਕਾਰਨਾਂ ਕਰਕੇ ਲੋਕ ਹਿਤ ਵਿਚ ਇਹ ਹੁਕਮ ਜਾਰੀ ਕੀਤੇ ਗਏ ਹਨ | ਇਹ ਪਾਬੰਧੀ ਦੇ ਹੁਕਮ 31 ਦਸੰਬਰ 2025 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਕੈਨੇਡਾ ਤੋਂ ਪਿੰਡ ਪਰਤਣ 'ਤੇ ਸੀਨੀਅਰ ਅਕਾਲੀ ਆਗੂ ਨਸੀਬ ਸਿੰਘ ਸੰਧੂਆਂ ਵਾਲਾ ਦਾ ਪਿੰਡ ਵਾਸੀਆਂ ਵਲੋਂ ਸਨਮਾਨ
Ad Position 24