17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਡੀ.ਐਸ. ਬਲੌਸਮ ਸਕੂਲ ਵਿਖੇ ਨਸ਼ਿਆਂ ਵਿਰੁੱਧ ਬੱਚਿਆਂ ਨੂੰ ਜਾਗਰੂਕ ਕੀਤਾ

Ad Position 21
No active advertisement
ਅਜੀਤ ਡੈਸਕ 03-11-2025
ਮੋਗਾ, 2 ਨਵੰਬਰ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਤੋਂ ਬਚਣ ਲਈ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਸਕੂਲ ਦੇ ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਨਸ਼ਾ ਸਾਡੀ ਸਿਹਤ ਦਾ ਦੁਸ਼ਮਣ ਹੈ | ਨਸ਼ਿਆਂ ਦੀ ਜ਼ਿਆਦਾ ਵਰਤੋਂ ਅੱਜ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਜੋ ਕਿ ਸਾਡੇ ਦੇਸ਼ ਦਾ ਭਵਿੱਖ ਹੈ, ਉਹੀ ਸਭ ਤੋਂ ਵੱਧ ਨਸ਼ਿਆਂ ਵਿਚ ਡੁੱਬਿਆ ਹੋਇਆ ਹੈ | ਨਸ਼ੇ ਕਰਨ ਨਾਲ ਸਾਡੇ ਸਰੀਰ ਨੂੰ ਭਿਆਨਕ ਰੋਗ ਲੱਗ ਜਾਂਦੇ ਹਨ ਤੇ ਅੰਦਰੋਂ ਅੰਦਰ ਆਦਮੀ ਨੂੰ ਖ਼ਤਮ ਕਰ ਦਿੰਦੇ ਹਨ | ਇਨ੍ਹਾਂ ਨਸ਼ਿਆਂ ਨਾਲ ਬਹੁਤ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ | ਇਸ ਕਰ ਕੇ ਸਾਨੂੰ ਇਨ੍ਹਾਂ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ | ਇਸ ਮੌਕੇ ਅਧਿਆਪਕਾਂ ਨੇ ਵੀ ਆਪਣੇ ਵਿਚਾਰ ਬੱਚਿਆਂ ਨਾਲ ਸਾਂਝੇ ਕੀਤੇ | ਇਸ ਮੌਕੇ ਪੂਜਾ ਵਰਮਾ, ਸੀਮਾ, ਕਿਰਨ ਬਾਲਾ, ਰਾਣੀ, ਪਿ੍ਆ, ਜਸਪ੍ਰੀਤ ਕੌਰ, ਪੂਜਾ ਰਾਣੀ, ਪਰਵਿੰਦਰ ਕੌਰ, ਚੀਨਾ, ਹੇਮ ਲਤਾ, ਅਨਮੋਲ, ਬੰਦਨਾ ਬਾਂਸਲ, ਪੂਜਾ ਗੁਪਤਾ, ਜਸਪ੍ਰੀਤ ਕੌਰ, ਰਮਨਦੀਪ ਕੌਰ, ਸਰਬਜੀਤ ਕੌਰ, ਮਨਪ੍ਰੀਤ ਕੌਰ, ਰੁਪਿੰਦਰ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸਟਾਫ਼ ਮੀਟਿੰਗ ਕਰਵਾਈ ਅਗਲੀ ਖ਼ਬਰ ਐਡਵੋਕੇਟ ਹਰਮਨਦੀਪ ਸਿੰਘ ਸੰਧੂ 'ਤੇ ਪਰਚਾ ਦਰਜ ਕਰਨ 'ਤੇ ਬਾਰ ਐਸੋਸੀਏਸ਼ਨ ਵਲੋਂ ਧਰਨਾ
Ad Position 24