17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸਪਰਿੰਗ ਫੀਲਡ ਸਕੂਲ ਵਿਖੇ ਸਰਦਾਰ ਵੱਲਭ ਭਾਈ ਪਟੇਲ ਜੈਅੰਤੀ ਮਨਾਈ

Ad Position 21
No active advertisement
ਅਜੀਤ ਡੈਸਕ 03-11-2025
ਬਾਘਾ ਪੁਰਾਣਾ, 2 ਨਵੰਬਰ (ਟਿੰਕੂ ਕਾਠਪਾਲ)-ਸਪਰਿੰਗ ਫੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਮਨਾਈ ਗਈ | ਇਸ ਸਮਾਗਮ ਦੇ ਮੁੱਖ ਮਹਿਮਾਨ ਦਲਬੀਰ ਸਿੰਘ ਡੀ. ਐਸ. ਪੀ. ਬਾਘਾ ਪੁਰਾਣਾ ਅਤੇ ਗੈਸਟ ਆਫ ਆਨਰ ਜਤਿੰਦਰ ਸਿੰਘ ਮੁੱਖ ਅਫਸਰ ਥਾਣਾ ਬਾਘਾ ਪੁਰਾਣਾ ਸਨ | ਉਨ੍ਹਾਂ ਨਾਲ ਦਲਜੀਤ ਸਿੰਘ ਮੁੱਖ ਅਫਸਰ ਸਾਂਝ ਕੇਂਦਰ ਬਾਘਾ ਪੁਰਾਣਾ ਹਾਜ਼ਰ ਸਨ | ਆਏ ਹੋਏ ਮਹਿਮਾਨਾਂ ਨੂੰ ਸਕੂਲ ਚੇਅਰਮੈਨ ਨਰ ਸਿੰਘ ਬਰਾੜ, ਡਾਇਰੈਕਟਰ ਅਮਨਜੀਤ ਸਿੰਘ ਬਰਾੜ ਅਤੇ ਪਿ੍ੰਸੀਪਲ ਬਾਇਜੂ ਵਿਜੇ ਨੇ ਜੀ ਆਇਆਂ ਆਖਿਆ | ਇਸ ਮੌਕੇ ਸਕੂਲ ਵਲੋਂ ਮਨਾਏ ਜਾ ਰਹੇ ਪ੍ਰੋਗਰਾਮ ਵਿਜੀਲੈਂਸ ਅਵੈਅਰਨਿਸ ਵੀਕ ਦਾ ਉਦਘਾਟਨ ਵੀ ਕੀਤਾ | ਸਟੇਜ ਦਾ ਸੰਚਾਲਨ ਅਧਿਆਪਕ ਇੰਦਰਬੀਰ ਸਿੰਘ ਨੇ ਕੀਤਾ | ਬੱਚਿਆਂ ਨੇ ਦੇਸ਼ ਭਗਤੀ ਦੀ ਪ੍ਰਾਰਥਨਾ ਕੀਤੀ ਅਤੇ ਮੁੱਖ ਮਹਿਮਾਨ ਦਲਬੀਰ ਸਿੰਘ ਨੇ ਦੱਸਿਆ ਕਿ ਸਰਦਾਰ ਵੱਲਭ ਭਾਈ ਪਟੇਲ ਨੇ ਦੇਸ਼ ਦੀ ਆਜ਼ਾਦੀ ਵਿਚ ਅਹਿਮ ਭੂਮਿਕਾ ਨਿਭਾਈ | ਦੇਸ਼ ਆਜ਼ਾਦ ਹੋਣ ਉਪਰੰਤ ਆਪ ਦੇਸ਼ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਬਣੇ ਤੇ ਉਨ੍ਹਾਂ ਨੂੰ ਲੋਹ ਪੁਰਸ਼ ਵਜੋਂ ਜਾਣਿਆਂ ਜਾਂਦਾ ਹੈ | ਇਸ ਸਮਾਗਮ ਮੌਕੇ ਬੱਚਿਆਂ ਨੇ ਵੱਖ-ਵੱਖ ਮਾਟੋ ਲਿਖੇ ਹੋਈਆਂ ਤਖਤੀਆਂ ਫੜ ਕੇ ਮੁੱਖ ਮਹਿਮਾਨ ਦੇ ਰਹਿਨੁਮਾਈ ਹੇਠ ਦੌੜ ਕੇ ਸਕੂਲ ਗਰਾਊਾਡ ਦਾ ਚੱਕਰ ਲਗਵਾਇਆ, ਜਿਨ੍ਹਾਂ ਬੱਚਿਆਂ ਨੇ ਪੰਜਾਬ ਲੈਵਲ ਖੇਡਾਂ ਵਿਚ ਹਿੱਸਾ ਲਿਆ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਚੇਅਰਮੈਨ ਨਰ ਸਿੰਘ ਬਰਾੜ, ਡਾਇਰੈਕਟਰ ਅਮਨਜੀਤ ਸਿੰਘ ਬਰਾੜ, ਪਿ੍ੰਸੀਪਲ ਬਾਇਜੂ ਵਿਜੇ ਅਤੇ ਮੈਡਮ ਅਨੂਪਮ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇਤਾ ਵਲੋਂ ਬੈਂਕ ਕਰਮਚਾਰੀ ਦਾ ਸਨਮਾਨ ਅਗਲੀ ਖ਼ਬਰ ਸਰਦਾਰ ਪਟੇਲ ਦੀ ਜੈਅੰਤੀ 'ਤੇ ਏਕਤਾ ਯਾਤਰਾ ਕੱਢੀ
Ad Position 24