ਬਾਘਾ ਪੁਰਾਣਾ, 3 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ 'ਚ ਮਾਝੇ ਦੇ ਵੋਟਰ ਸਿਰਫ਼ ਵਿਕਾਸ ਨੂੰ ਪਹਿਲ ਦੇਣਗੇ | ਇਹ ਪ੍ਰਗਟਾਵਾ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਆਪ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਹਲਕੇ ਅੰਦਰ ਹਰਮਨ ਪਿਆਰਤਾ ਕਰਕੇ ਉਨ੍ਹਾਂ ਨੂੰ ਲੋਕਾਂ ਵਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਉਨ੍ਹਾਂ ਦੇ ਹੱਕ 'ਚ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਧੂੰਆਂਧਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਸਰਕਾਰ ਵਿਰੁੱਧ ਬਹੁਤ ਕੂੜ ਪ੍ਰਚਾਰ ਕਰ ਰਹੇ ਹਨ ਪਰ ਮਾਝੇ ਦੇ ਵੋਟਰ ਕਿਸੇ ਲਾਲਚ ਵੱਸ ਆਪਣਾ ਮਨ ਨਹੀ ਬਦਲਣਗੇ ਤੇ ਹਲਕੇ ਅੰਦਰ ਹੋਏ ਵਿਕਾਸ ਕਾਰਜਾਂ ਨੂੰ ਪਹਿਲ ਦਿੰਦੇ ਹੋਏ ਆਪ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਆਪਣਾ ਕੀਮਤੀ ਵੋਟ ਪਾਉਣਗੇ |