31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 04-11-2025
ਮੋਗਾ, 3 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ ਮੋਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸਕੂਲ ਦੇ ਹੈੱਡ ਮਿਸਟ੍ਰੈਸ ਗੁਰਮੀਤ ਕੌਰ, ਬੱਚਿਆਂ ਤੇ ਸਾਰੇ ਸਟਾਫ਼ ਨੇ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਅਨੰਦ ਸਾਹਿਬ ਦਾ ਪਾਠ ਕੀਤਾ ਤੇ ਹਰਮੀਤ ਮੈਡਮ ਵਲੋਂ ਅਰਦਾਸ ਕੀਤੀ ਗਈ | ਇਸ ਪ੍ਰੋਗਰਾਮ ਦਾ ਪ੍ਰਬੰਧ ਮੈਡਮ ਮੋਨਿਕਾ, ਮੈਡਮ ਪੂਨਮ, ਮੈਡਮ ਕਰਮਜੀਤ ਕੌਰ ਤੇ ਮੈਡਮ ਸੁਖਦੀਪ ਕੌਰ ਨੇ ਕੀਤਾ | ਅਖੀਰ 'ਚ ਗੁਰਮੀਤ ਕੌਰ ਤੇ ਬੱਚਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਲੱਖ-ਲੱਖ ਵਧਾਈਆਂ ਦਿੱਤੀਆਂ ਤੇ ਸਕੂਲ ਦੀ ਚੜ੍ਹਦੀ ਕਲਾ ਬਾਰੇ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ 8 ਨੂੰ ਜਨਰਲ ਕੌਂਸਲ ਕਰ ਕੇ ਕੀਤਾ ਜਾਵੇਗਾ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਕਾਂਗਰਸ ਪ੍ਰਧਾਨ ਰਾਜੇ ਵੜਿੰਗ ਦੀ ਟਿੱਪਣੀ ਦਾ ਵਿਰੋਧ
Ad Position 24