31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰ ਕੇ ਚੰਗਾ ਨਹੀਂ ਕੀਤਾ-ਪ੍ਰਧਾਨ ਖ਼ਾਲਸਾ

Ad Position 21
No active advertisement
ਅਜੀਤ ਡੈਸਕ 04-11-2025
ਕਿਸ਼ਨਪੁਰਾ ਕਲਾਂ, 3 ਨਵੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਕੇ ਚੰਗਾ ਨਹੀਂ ਕੀਤਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦਿਵਸ ਮੌਕੇ ਇਹ ਫ਼ੈਸਲਾ ਕਰ ਪੰਜਾਬੀਆਂ ਦੇ ਮਨਾਂ ਨੂੰ ਵੱਡੀ ਠੇਸ ਪਹੁੰਚਾਈ ਹੈ | ਕੇਂਦਰ ਸਰਕਾਰ ਅਜਿਹਾ ਕਰ ਪੰਜਾਬੀਆਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਤੇ ਜਾਣਬੁੱਝ ਦੇ ਪੰਜਾਬੀਆਂ ਦੇ ਨਾਮੀ ਸਿੱਖਿਆ ਅਦਾਰੇ ਪੰਜਾਬ ਯੂਨੀਵਰਸਿਟੀ ਨੂੰ ਸਿਆਸਤ ਦਾ ਅਖਾੜਾ ਬਣਾਉਣ ਜਾ ਰਹੀ ਹੈ | ਸਿੱਖਿਆ ਦੇ ਮਾਮਲੇ 'ਚ ਅਜਿਹਾ ਕਦੇ ਪੰਜਾਬ ਵੀ ਨਹੀਂ ਕਰਨਾ ਚਾਹੀਦਾ ਕਿਉਂਕਿ ਯੂਨੀਵਰਸਿਟੀ ਦੀ ਪੁਰੀ ਦੁਨੀਆ ਵਿਚ ਸਿੱਖਿਆ ਪੱਖੋਂ ਆਪਣੀ ਪਹਿਚਾਣ ਹੈ ਤੇ ਇੱਥੇ ਹਰ ਵਰ੍ਹੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਵਿਦਿਆਰਥੀ ਸਿੱਖਿਆ ਹਾਸਲ ਕਰਦੇ ਹਨ | ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਇਹ ਫ਼ੈਸਲਾ ਤੁਰੰਤ ਵਾਪਸ ਲਵੇ | ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਡਟ ਕੇ ਵਿਰੋਧ ਕਰੇਗਾ ਤੇ ਪੰਜਾਬ ਯੂਨੀਵਰਸਿਟੀ ਦੀ ਜਮਹੂਰੀ ਬਣਤਰ ਤੇ ਪੰਜਾਬ ਦੇ ਹਿੱਸੇਦਾਰੀ ਅਧਿਕਾਰਾਂ ਦੀ ਰੱਖਿਆ ਲਈ ਲਾਮਬੰਦੀ ਕੀਤੀ ਜਾਵੇਗੀ | ਇਸ ਮੌਕੇ ਰਾਜਿੰਦਰ ਸਿੰਘ ਬਿੰਦਰ ਕਿਸ਼ਨਪੁਰਾ, ਚਮਕੌਰ ਸਿੰਘ, ਜਗਰੂਪ ਸਿੰਘ, ਦਰਸ਼ਨ ਸਿੰਘ, ਬਲਰਾਜ ਸਿੰਘ ਜੈਮਲ ਵਾਲਾ, ਦਰਸ਼ਨ ਸਿੰਘ ਮਾਨ, ਨਵਦੀਪ ਸਿੰਘ, ਤੀਰਥ ਸਿੰਘ, ਸਰਬਜੀਤ ਸਿੰਘ, ਏਕਮਪ੍ਰੀਤ ਸਿੰਘ, ਸੁਰਜੀਤ ਸਿੰਘ, ਹਰਪ੍ਰੀਤ ਸਿੰਘ, ਮਨਜਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਐਂਡ ਟਰਾਂਸਕੋ ਸਰਕਲ ਫ਼ਰੀਦਕੋਟ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਮਹਿਲਾ ਕਿ੍ਕਟ ਟੀਮ ਨੇ ਵਧਾਇਆ ਭਾਰਤ ਦਾ ਮਾਣ ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਮਨਾਇਆ ਜਸ਼ਨ
Ad Position 24