ਫ਼ਤਿਹਗੜ੍ਹ ਪੰਜਤੂਰ, 3 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸੂਬੇ ਅੰਦਰ ਡੀ.ਏ.ਪੀ. ਖਾਦ ਦੀ ਹੋ ਰਹੀ ਕਾਲਾਬਾਜ਼ਾਰੀ ਨੂੰ ਤੁਰੰਤ ਰੋਕੇ ਜਾਣ ਦੀ ਮੰਗ ਕੀਤੀ ਹੈ | ਜਥੇਬੰਦੀ ਦੇ ਸੂਬਾ ਪ੍ਰਧਾਨ ਫਰਮਾਨ ਸਿੰਘ ਸੰਧੂ ਤੇ ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ਵਿਰਕ ਨੇ ਕਿਹਾ ਕਿ ਖਾਦ ਦੇ ਕਾਰੋਬਾਰ ਨਾਲ ਜੁੜੇ ਦੁਕਾਨਦਾਰਾਂ ਵਲੋਂ ਖਾਦ ਦੀ ਨਕਲੀ ਥੁੜ ਪੈਦਾ ਕਰਕੇ ਕਥਿਤ ਤੌਰ 'ਤੇ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ | ਸੰਧੂ ਤੇ ਵਿਰਕ ਨੇ ਆਖਿਆ ਕਿ ਸੂਬੇ 'ਚ ਕਣਕ ਦੀ ਬਿਜਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਪਰ ਡੀ.ਏ.ਪੀ. ਖਾਦ ਦੀ ਨਕਲੀ ਥੁੜ ਦਿਖਾ ਕੇ ਕਾਲਾਬਾਜ਼ਾਰੀ ਕੀਤੀ ਜਾ ਰਹੀ ਹੈ | ਪ੍ਰਸ਼ਾਸਨ ਵਲੋਂ ਪਰਾਲੀ ਦੀਆਂ ਗੰਢਾਂ ਬਣਾਉਣ ਲਈ ਲੁੜੀਂਦੀ ਪੂਰੀ ਮਸ਼ੀਨਰੀ ਮੁਹੱਈਆ ਕਰਵਾਉਣ 'ਚ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ | ਕਿਸਾਨਾਂ ਨੂੰ ਬੇਵੱਸ ਹੋ ਕੇ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ | ਪਰਾਲੀ ਸਾੜਨਾ ਕਿਸਾਨਾਂ ਦਾ ਸ਼ੌਕ ਨਹੀਂ ਇਹ ਮਜਬੂਰੀ ਹੈ | ਉਨ੍ਹਾਂ ਦੱਸਿਆ ਕਿ ਐਸ.ਕੇ.ਐਮ. ਦੇ ਸੱਦੇ ਤਹਿਤ 4 ਨਵੰਬਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ | ਸੂਬੇ ਦੀ ਸਰਕਾਰ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਨੁਸਾਰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ |